ਨਵੀਂ ਦਿੱਲੀ/ਬਿਊਰੋ ਨਿਊਜ਼
‘ਉੜਤਾ ਪੰਜਾਬ’ ਨੂੰ ਲੈ ਕੇ ਪੰਜਾਬ ਦੇ ਨਾਲ ਕੇਂਦਰ ਦੀ ਰਾਜਨੀਤੀ ਗਰਮਾ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੀ ‘ਉੱੜਤਾ ਪੰਜਾਬ’ ਦੇ ਹੱਕ ਵਿੱਚ ਆ ਗਏ ਹਨ। ਰਾਹੁਲ ਗਾਂਧੀ ਨੇ ਟਵੀਟ ਕਰਕੇ ਆਖਿਆ ਹੈ ਕਿ ਫ਼ਿਲਮ ਉੱਤੇ ਰੋਕ ਲਗਾਉਣਾ ਸਮੱਸਿਆ ਦਾ ਹੱਲ ਨਹੀਂ ਹੈ।
ਰਾਹੁਲ ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਫ਼ਿਲਮ ਉੱਤੇ ਰੋਕ ਲਗਾ ਕੇ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਰਾਹੁਲ ਨੇ ਆਖਿਆ ਹੈ ਕਿ ਸਰਕਾਰ ਨੂੰ ਹਕੀਕਤ ਨੂੰ ਮੰਨਣਾ ਚਾਹੀਦਾ ਹੈ। ਯਾਦ ਰਹੇ ਕਿ ਸੈਂਸਰ ਬੋਰਡ ਨੇ ‘ਉੱੜਤਾ ਪੰਜਾਬ’ ਫ਼ਿਲਮ ਦੇ ਨਾਮ ਵਿਚੋਂ ਪੰਜਾਬ ਸ਼ਬਦ ਹਟਾਉਣ ਲਈ ਆਖਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਫ਼ਿਲਮ ਦੇ ਹੱਕ ਵਿੱਚ ਆਵਾਜ਼ ਵਿੱਚ ਟਵੀਟ ਕਰ ਚੁੱਕੇ ਹਨ। ਅਸਲ ਵਿੱਚ ‘ਉੱੜਤਾ ਪੰਜਾਬ’ ਫ਼ਿਲਮ ਨਸ਼ੇ ਦੀ ਸਮੱਸਿਆ ਉੱਤੇ ਬਣੀ ਹੋਈ ਹੈ। ਨਸ਼ਾ ਪੰਜਾਬ ਵਿੱਚ ਵੱਡੀ ਸਮੱਸਿਆ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …