5.1 C
Toronto
Thursday, November 6, 2025
spot_img
Homeਹਫ਼ਤਾਵਾਰੀ ਫੇਰੀਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਜੇਲ੍ਹ ਭੇਜਣ 'ਤੇ ਪਦਮਸ੍ਰੀ ਵਾਪਸ...

ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਜੇਲ੍ਹ ਭੇਜਣ ‘ਤੇ ਪਦਮਸ੍ਰੀ ਵਾਪਸ ਕਰਾਂਗਾ : ਫੂਲਕਾ

ਚੰਡੀਗੜ੍ਹ : ਐੱਚ.ਐੱਸ. ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਾਂਡ ਸਬੰਧੀ ਨਵੀਂ ਚੁਣੌਤੀ ਦਿੱਤੀ ਹੈ। ਫੂਲਕਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਇਹ ਸ਼ਰਤ ਲਾ ਦੇਵੇ ਕਿ ਬੇਅਦਬੀ ਕੇਸਾਂ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਜੇਲ੍ਹ ਭੇਜਣ ਬਦਲੇ ਉਨ੍ਹਾਂ (ਫੂਲਕਾ) ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰਨਾ ਪਵੇਗਾ ਤਾਂ ਉਹ (ਫੂਲਕਾ) ਇਸ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਵੀ ਬਾਦਲ ਅਤੇ ਸੈਣੀ ਨੂੰ ਜੇਲ੍ਹ ਭੇਜੇਗੀ, ਉਹ ਉਸ ਤੋਂ ਅਗਲੇ ਦਿਨ ਹੀ ਆਪਣਾ ਪਦਮਸ੍ਰੀ ਵਾਪਸ ਕਰ ਦੇਣਗੇ। ਫੂਲਕਾ ਨੇ ਇੱਥੋਂ ਤੱਕ ਆਖ ਦਿੱਤਾ ਕਿ ਜੇਕਰ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਇਸ ਵਾਅਦੇ ‘ਤੇ ਯਕੀਨ ਨਹੀਂ ਹੈ ਤਾਂ ਉਹ ਅਗਾਊਂ ਆਪਣਾ ਪਦਮਸ੍ਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣ ਲਈ ਵੀ ਤਿਆਰ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਚਾਰ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਫੂਲਕਾ ਉਪਰ ਦੋਸ਼ ਲਾਇਆ ਸੀ ਕਿ ਉਹ ਸਿਆਸੀ ਡਰਾਮੇਬਾਜ਼ੀ ਕਰ ਰਹੇ ਹਨ ਅਤੇ ਜੇਕਰ ਉਹ ਬੇਅਦਬੀ ਮੁੱਦੇ ਉਪਰ ਸੁਹਿਰਦ ਹਨ ਤਾਂ ਮੋਦੀ ਸਰਕਾਰ ਨੂੰ ਆਪਣਾ ਪ੍ਰਦਮਸ੍ਰੀ ਵਾਪਸ ਕਰ ਦੇਣ ਕਿਉਂਕਿ ਇਸੇ ਸਰਕਾਰ ਨੇ ਹੀ ਸੀਬੀਆਈ ਉਪਰ ਬੇਅਦਬੀ ਕੇਸ ਵਿਚ ਕਲੋਜ਼ਰ ਰਿਪੋਰਟ ਅਦਾਲਤ ਵਿਚ ਪੇਸ਼ ਕਰਨ ਲਈ ਦਬਾਅ ਪਾਇਆ ਸੀ। ਫੂਲਕਾ ਨੇ ਕਿਹਾ ਕਿ ਉਨ੍ਹਾਂ ਦੀ ਇਨ੍ਹਾਂ ਚਾਰ ਮੰਤਰੀਆਂ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਬਲਕਿ ਇਹ ਸਾਰੇ ਮੰਤਰੀ ਉਨ੍ਹਾਂ ਦੇ ਚੰਗੇ ਦੋਸਤ ਹਨ। ਉਹ ਤਾਂ ਇਨ੍ਹਾਂ ਹੀ ਮੰਤਰੀਆਂ ਵੱਲੋਂ ਵਿਧਾਨ ਸਭਾ ਵਿਚ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਜਦੋ-ਜਹਿਦ ਕਰ ਰਹੇ ਹਨ।

RELATED ARTICLES
POPULAR POSTS