ਰੋਹਤਕ : ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਗਾਈ ਗਈ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਪੈਰੋਲ ਨੂੰ ਰੱਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੁਰਮੀਤ ਰਾਮ ਰਹੀਮ ਵੱਲੋਂ ਤੀਜੀ ਵਾਰ ਪੈਰੋਲ ਦੀ ਅਰਜ਼ੀ ਦਿੱਤੀ ਗਈ ਸੀ। ਰਾਮ ਰਹੀਮ ਦੀ ਪਤਨੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਉਸਦੀ ਪੈਰੋਲ ਦੀ ਅਰਜ਼ੀ ਲੈ ਕੇ ਪਹੁੰਚੀ ਸੀ। ਇਸ ਵਾਰ ਪੈਰੋਲ ਦੀ ਅਰਜ਼ੀ ਵਿੱਚ ਲਿਖਿਆ ਗਿਆ ਸੀ ਕਿ ਗੁਰਮੀਤ ਰਾਮ ਰਹੀਮ ਦੀ ਮਾਤਾ ਨਸੀਬ ਕੌਰ ਬਿਮਾਰ ਚੱਲ ਰਹੀ ਹੈ ਤੇ ਉਹ ਉਸਦੀ ਦੇਖ ਰੇਖ ਵਿੱਚ ਆਪਣਾ ਇਲਾਜ ਕਰਵਾਉਣਾ ਚਾਹੁੰਦੀ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …