2.2 C
Toronto
Saturday, April 11, 2026
spot_img
Homeਜੀ.ਟੀ.ਏ. ਨਿਊਜ਼ਪੇਟੈਂਟ ਮੈਡੀਸੀਨ ਰੈਗੂਲੇਸ਼ਨਾਂ ਵਿਚ ਤਬਦੀਲੀਆਂ ਦਾ ਐਲਾਨ ਕਰਕੇ ਲਿਬਰਲ ਸਰਕਾਰ ਨੇ ਨੈਸ਼ਨਲ...

ਪੇਟੈਂਟ ਮੈਡੀਸੀਨ ਰੈਗੂਲੇਸ਼ਨਾਂ ਵਿਚ ਤਬਦੀਲੀਆਂ ਦਾ ਐਲਾਨ ਕਰਕੇ ਲਿਬਰਲ ਸਰਕਾਰ ਨੇ ਨੈਸ਼ਨਲ ਫ਼ਾਰਮਾਕੇਅਰ ਪ੍ਰੋਗਰਾਮ ਦੀ ਨੀਂਹ ਰੱਖੀ : ਰੂਬੀ ਸਹੋਤਾ

ਬਰੈਂਪਟਨ : ਬਰੈਂਪਟਨ ਨੌਰਥ ਦੀ ਪਾਰਲੀਮੈਂਟ ਮੈਂਬਰ ਰੂਬੀ ਸਹੋਤਾ ਫ਼ੈੱਡਰਲ ਲਿਬਰਲ ਸਰਕਾਰ ਵੱਲੋਂ ਪੇਟੈਂਟ ਦਵਾਈਆਂ ਦੇ ਰੈਗੂਲੇਸ਼ਨਾਂ ਵਿਚ ਤਬਦੀਲੀਆਂ ਦਾ ਐਲਾਨ ਕਰਨ ‘ਤੇ ਫ਼ਖ਼ਰ ਮਹਿਸੂਸ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਕੈਨੇਡਾ ਵਿਚ ਨੈਸ਼ਨਲ ਫ਼ਾਰਮਾਕੇਅਰ ਪ੍ਰੋਗਰਾਮ ਦੀ ਨੀਂਹ ਰੱਖੀ ਗਈ ਹੈ। 1987 ਵਿਚ ਲਾਗੂ ਹੋਏ ਇਸ ਰੈਗੂਲੇਸ਼ਨ ਦੇ ਸੁਧਾਰ ਨਾਲ ਪੇਟੈਂਟਿਡ ਮੈਡੀਸੀਨ ਪ੍ਰਾਈਸ ਰੀਵਿਊ ਬੋਰਡ (ਪੀਐੱਮਪੀਆਰਬੀ) ਨੂੰ ਕਈ ਅਹਿਮ ਨੁਕਤੇ ਮਿਲਣਗੇ ਜਿਨ੍ਹਾਂ ਨਾਲ ਉਹ ਪੇਟੈਂਟ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਕਰ ਸਕੇਗਾ ਅਤੇ ਇਹ ਦਵਾਈਆਂ ਕੈਨੇਡਾ-ਵਾਸੀਆਂ ਦੀ ਪਹੁੰਚ ਵਿਚ ਆ ਜਾਣਗੀਆਂ। ਲੱਖਾਂ ਹੀ ਕੈਨੇਡੀਅਨ ਅਤੇ ਬਰੈਂਪਟਨ-ਵਾਸੀ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ, ਕਈ ਜਨ-ਲੇਵਾ ਬੀਮਾਰੀਆਂ ਤੋਂ ਬਚਣ ਲਈ ਅਤੇ ਹੋਰ ਬਹੁਤ ਸਾਰੀਆਂ ਬੀਮਾਰੀਆਂ ਦੇ ਇਲਾਜ ਲਈ ਡਾਕਟਰਾਂ ਵੱਲੋਂ ਸੁਝਾਈਆਂ ਗਈਆਂ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਦੇ ਲਈ ਸਾਰੀ ਦੁਨੀਆਂ ਦੇ ਦੇਸ਼ਾਂ ਨਾਲੋਂ ਵਧੇਰੇ ਕੀਮਤ ਅਦਾ ਕਰਨੀ ਪੈਂਦੀ ਹੈ। ਪਿਛਲੇ ਸਾਲ ਦੇ ਅੰਕੜਿਆਂ ਅਨੁਸਾਰ ਇਕ ਮਿਲੀਅਨ ਤੋਂ ਵਧੇਰੇ ਕੈਨੇਡਾ-ਵਾਸੀਆਂ ਨੂੰ ਇਨ੍ਹਾਂ ਜ਼ਰੂਰੀ ਦਵਾਈਆਂ ਦੇ ਲਈ ਆਪਣੇ ਖਾਣੇ ਅਤੇ ਸਰਦੀਆਂ ਵਿਚ ਹੀਟਰਾਂ ਦੀ ਵਰਤੋਂ ਨੂੰ ਸੀਮਤ ਕਰਨਾ ਪਿਆ। ਏਸੇ ਲਈ ਕੈਨੇਡਾ ਦੀ ਫ਼ੈੱਡਰਲ ਸਰਕਾਰ ਸਾਰੇ ਕੈਨੇਡੀਅਨਾਂ ਲਈ ਅਜਿਹੀਆਂ ਮਹਿੰਗੀਆਂ ਦਵਾਈਆਂ ਦੀਆਂ ਕੀਮਤਾਂ ਨੂੰ ਘਟਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਿਆਂ ਕਰਦਿਆਂ ਹੋਇਆਂ ਲੋੜੀਂਦੇ ਕਦਮ ਉਠਾ ਰਹੀ ਹੈ।

RELATED ARTICLES
POPULAR POSTS