Breaking News
Home / ਦੁਨੀਆ / ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲੀ ਨੇ ਦਿੱਤੀ ਧਮਕੀ

ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲੀ ਨੇ ਦਿੱਤੀ ਧਮਕੀ

ਕਿਹਾ – ਭਾਰਤ ਤੇ ਪਾਕਿ ‘ਚ ਜੰਗ ਹੋਈ ਤਾਂ ਪੂਰੀ ਦੁਨੀਆ ਨੂੰ ਪਤਾ ਲੱਗੇਗਾ
ਇਸਲਾਮਾਬਾਦ : ਜੰਮੂ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦੇ ਫੈਸਲੇ ਤੋਂ ਪਾਕਿ ਖ਼ਾਸਾ ਨਾਰਾਜ਼ ਹੈ। ਹੁਣ ਪਾਕਿਸਤਾਨੀ ਰਾਸ਼ਟਰਪਤੀ ਆਰਿਫ ਅਲਵੀ ਨੇ ਧਮਕੀ ਦਿੱਤੀ ਹੈ ਕਿ ਜੇ ਭਾਰਤ ਜੰਗ ਲੜਦਾ ਤਾਂ ਖ਼ੁਦ ਨੂੰ ਬਚਾਉਣ ਲਈ ਸਾਡੇ ਕੋਲ ਜੇਹਾਦ ਤੇ ਮੁਕਾਬਲਾ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੋਵੇਗਾ। ਉਨ੍ਹਾਂ ਧਮਕੀ ਦਿੱਤੀ ਕਿ ਇਹ ਯੁੱਧ ਸਿਰਫ ਦੋ ਦੇਸ਼ਾਂ ਤੱਕ ਸੀਮਤ ਨਹੀਂ ਹੋਵੇਗਾ। ਸਾਰੀ ਦੁਨੀਆਂ ਇਸ ਦੇ ਪ੍ਰਭਾਵ ਨੂੰ ਮਹਿਸੂਸ ਕਰੇਗੀ। ਰਾਸ਼ਟਰਪਤੀ ਅਲਵੀ ਪਾਕਿ ਦੇ 73ਵੇਂ ਅਜ਼ਾਦੀ ਦਿਵਸ ਦੇ ਮੌਕੇ ‘ਤੇ ਇਸਲਾਮਾਬਾਦ ਦੇ ਜਿਨਾਹ ਕਨਵੈਨਸ਼ਨ ਸੈਂਟਰ ਵਿਖੇ ਝੰਡਾ ਲਹਿਰਾਉਣ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਯੁੱਧ ਨਹੀਂ ਚਾਹੁੰਦੇ, ਪਰ ਜੇ ਭਾਰਤ ਜੰਗ ਵੱਲ ਜਾਂਦਾ ਹੈ ਤਾਂ ਉਨ੍ਹਾਂ ਕੋਲ ਜੇਹਾਦ ਤੇ ਮੁਕਾਬਲੇ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੋਵੇਗਾ। ਇਸੇ ਦੌਰਾਨ ਇਮਰਾਨ ਖਾਨ ਨੇ ਵੀ ਭਾਰਤ ਨੂੰ ਜੰਗ ਦੀ ਧਮਕੀ ਦਿੰਦੇ ਹੋਏ ਕਿਹਾ ਕਿ ਪਾਕਿ ਫੌਜ ਬਿਲਕੁਲ ਤਿਆਰ ਹੈ। । ਇਸ ਦੇ ਨਾਲ ਹੀ ਇਮਰਾਨ ਖਾਨ ਸਰਕਾਰ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਨੇ ਪ੍ਰਮਾਣੂ ਹਮਲੇ ਦੀ ਧਮਕੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦੇਸ਼ ਨੇ ਈਦ ਜਾਂ ਸ਼ਬ-ਏ-ਬਰਾਤ ਲਈ ਪ੍ਰਮਾਣੂ ਹਥਿਆਰ ਨਹੀਂ ਰੱਖੇ।

Check Also

ਅਮਰੀਕਾ ਵਿਚ ਸਿੱਖ ਨੌਜਵਾਨ ‘ਤੇ ਕਾਲੇ ਵਿਅਕਤੀ ਵਲੋਂ ਹਥੌੜੇ ਨਾਲ ਹਮਲਾ

ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਇਕ ਸਿੱਖ ਨੌਜਵਾਨ ‘ਤੇ ਨਫ਼ਰਤ …