ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਮੀਡੀਆ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਆਸ਼ਿਕ ਏਵਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤੀ ਇਸ਼ਤਿਹਾਰਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਪਾਕਿ ਨੇ ਭਾਰਤੀ ਫਿਲਮਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਸੀ ਅਤੇ ਇਸ ਸਬੰਧੀ ਸੀ. ਡੀਜ਼ ਦੀਆਂ ਦੁਕਾਨਾਂ’ਤੇ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।ਧਿਆਨ ਰਹੇ ਕਿ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਬੁਖਲਾਇਆ ਹੋਇਆ ਅਤੇ ਹਰ ਰੋਜ਼ ਭਾਰਤ ਖਿਲਾਫ ਕੋਈ ਨਾ ਕੋਈ ਕਦਮ ਚੁੱਕਾ ਰਿਹਾ ਹੈ। ਪਿਛਲੇ ਦਿਨੀਂ ਪਾਕਿਸਤਾਨ ਵਲੋਂ ਜੰਗ ਦੀ ਧਮਕੀ ਵੀ ਦਿੱਤੀ ਗਈ ਸੀ।
Check Also
ਰੂਸ ਨੇ ਯੂਕਰੇਨ ’ਤੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ
32 ਵਿਅਕਤੀਆਂ ਦੀ ਮੌਤ, 84 ਹੋਏ ਗੰਭੀਰ ਜ਼ਖ਼ਮੀ ਕੀਵ/ਬਿਊਰੋ ਨਿਊਜ਼ : ਰੂਸ ਨੇ ਯੂਕਰੇਨ ਦੇ …