Breaking News
Home / ਦੁਨੀਆ / ਲੰਡਨ ‘ਚ ਅਜ਼ਾਦੀ ਦਿਹਾੜਾ ਮਨਾ ਰਹੇ ਭਾਰਤੀਆਂ ‘ਤੇ ਸੁੱਟੇ ਅੰਡੇ

ਲੰਡਨ ‘ਚ ਅਜ਼ਾਦੀ ਦਿਹਾੜਾ ਮਨਾ ਰਹੇ ਭਾਰਤੀਆਂ ‘ਤੇ ਸੁੱਟੇ ਅੰਡੇ

ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਲੰਡਨ/ਬਿਊਰੋ ਨਿਊਜ਼
ਲੰਡਨ ਵਿਖੇ ਭਾਰਤੀ ਮੂਲ ਦੇ ਵਿਅਕਤੀ 73ਵੇਂ ઠਅਜ਼ਾਦੀ ਦਿਵਸ ਨੂੰ ਮਨਾਉਣ ਲਈ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਨ। ਇਨ੍ਹਾਂ ਭਾਰਤੀਆਂ ਵਿਅਕਤੀਆਂ’ਤੇ ਕਸ਼ਮੀਰੀ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਅੰਡੇ ਅਤੇ ਪਾਣੀ ਦੀਆਂ ਬੋਤਲਾਂ ਸੁੱਟੀਆਂ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨੀ ਅਤੇ ਕਸ਼ਮੀਰੀ ਝੰਡੇ ਵੀ ਲਹਿਰਾਏ ਅਤੇ ਮੌਕੇ ‘ਤੇ ਪਹੁੰਚੀ ਪੁਲਿਸ ‘ਤੇ ਵੀ ਪਾਣੀ ਦੀਆਂ ਬੋਤਲਾਂ ਸੁੱਟੀਆਂ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ 4 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਧਿਆਨ ਰਹੇ ਕਿ ਸਮਾਗਮ ਦੀ ਸ਼ੁਰੂਆਤ ਹਾਈ ਕਮਿਸ਼ਨਰ ਰੁਚੀ ਘਣਸ਼ਿਆਮ ਵਲੋਂ ਭਾਰਤੀ ਝੰਡਾ ਲਹਿਰਾਉਣ ਤੋਂ ਬਾਅਦ ਕੀਤੀ ਗਈ ਅਤੇ ਇਸ ਤੋਂ ਬਾਅਦ ਰਾਸ਼ਟਰੀ ਗੀਤ ਦਾ ਗਾਇਨ ਵੀ ਕੀਤਾ ਗਿਆ। ਭਾਰਤੀ ਵਿਅਕਤੀਆਂ ਨੇ ਬੰਦੇ ਮਾਤਰਮ ਦੇ ਨਾਅਰੇ ਵੀ ਲਗਾਏ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …