ਜ਼ਖ਼ਮੀ ਬਲਵਿੰਦਰ ਸਿੰਘ ਨੇ ਹਸਪਤਾਲ ‘ਚ ਤੋੜਿਆ ਦਮ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਦੇ ਕਸਬਾ ਸੁਨਾਮ ਵਿਚ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਮੁਲਾਜ਼ਮ ਨੂੰ ਭੂਤਰੇ ਸਾਂਢ ਨੇ ਕਈ ਫੁੱਟ ਉਚਾ ਚੁੱਕ ਕੇ ਥੱਲੇ ਸੁੱਟਿਆ, ਜਿਸ ਦੇ ਚੱਲਦਿਆਂ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਹੋਏ ਬਲਵਿੰਦਰ ਸਿੰਘ ਨੇ ਅੱਜ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਮ੍ਰਿਤਕ ਦਾ ਨਾਮ ਬਲਵਿੰਦਰ ਸਿੰਘ ਹੈ ਜੋ ਸੁਨਾਮ ਸਿਟੀ ਥਾਣੇ ਵਿਚ ਹੋਮਗਾਰਡ ਵਜੋਂ ਤੈਨਾਤ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਸੀ ਜਿਸ ਵਿਚ ਸੜਕ ‘ਤੇ ਤੁਰੇ ਆ ਰਹੇ ਪੁਲਿਸ ਮੁਲਾਜ਼ਮ ਨੂੰ ਸਾਂਢ ਨੇ ਧਰਤੀ ਤੋਂ ਕਈ ਫੁੱਟ ਉੱਪਰ ਤੋਂ ਪਟਕਾ ਕੇ ਮਾਰਿਆ ਸੀ। ਸੜਕ ‘ਤੇ ਸਿਰ ਦੇ ਭਾਰ ਡਿੱਗੇ ਪੁਲਿਸ ਮੁਲਾਜ਼ਮ ਨੂੰ ਸਥਾਨਕ ਵਿਅਕਤੀਆਂ ਨੇ ਜ਼ਖਮੀ ਹਾਲਤ ਵਿਚਹਸਪਤਾਲ ਦਾਖਲ ਕਰਾਇਆ ਸੀ, ਜਿਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਪੁਲਿਸ ਮੁਲਾਜ਼ਮ ਨੇ ਅੱਜ ਦਮ ਤੋੜ ਦਿੱਤਾ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …