ਕਿਹਾ – ਅਟਲ ਜੀ ਹਮੇਸ਼ਾ ਸਾਡੇ ਦਿਲਾਂ ਵਿਚ ਰਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂਨੂੰ ਸ਼ਰਧਾਂਜਲੀ ਦਿੱਤੀ। ਸੋਸ਼ਲ ਮੀਡੀਆ ‘ਤੇ ਮਰਹੂਮ ਵਾਜਪਾਈ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਲਿਖਿਆ, ”ਇੱਕ ਇਨਸਾਨ ਹਮੇਸ਼ਾ ਆਪਣੇ ਚੰਗੇ ਕੰਮਾਂ ਤੇ ਉੱਚੀ ਸੋਚ ਕਰਕੇ ਜਾਣਿਆ ਜਾਂਦਾ ਤੇ ਅਟਲ ਬਿਹਾਰੀ ਵਾਜਪਾਈ ਅਜਿਹੇ ਵਿਅਕਤੀਆਂ ਵਿੱਚੋਂ ਇੱਕ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਵੀ ਅਟਲ ਜੀ ਨਾਲ ਪਹਿਲੀ ਮੁਲਾਕਾਤ ਯਾਦ ਹੈ ਜਦੋਂ 1970 ਵਿੱਚ ਉਹ 3 ਦਿਨ ਪਟਿਆਲੇ ਰਹੇ ਸਨ ਤੇ ਉਦੋਂ ਮੈਂ ਡਕਾਲਾ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਲੜ ਰਿਹਾ ਸੀ ਤੇ ਉਨ੍ਹਾਂ ਨੇ ਮੇਰੇ ਲਈ ਪ੍ਰਚਾਰ ਕੀਤਾ ਸੀ। ਅੱਜ ਉਨ੍ਹਾਂ ਦੀ ਬਰਸੀ ਮੌਕੇ ਅਸੀਂ ਉਨ੍ਹਾਂ ਦੀ ਉੱਚੀ ਸੋਚ ਅੱਗੇ ਸਿਰ ਝੁਕਾਉਂਦੇ ਹਾਂ ਤੇ ਅਟਲ ਜੀ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੇ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀਆਂ ਦਿੱਤੀਆਂ।
Check Also
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯਾਤਰਾ ਚੌਥੇ ਦਿਨ ਵੀ ਜਾਰੀ
ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ …