ਪੈਟਰੋਲ ਸੁੱਟ ਕੇ ਅੱਗ ਲਾਉਣ ਦੀ ਕੀਤੀ ਗਈ ਕੋਸ਼ਿਸ਼
ਅਬੋਹਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਬੋਹਰ ਦੇ ਸਾਊਥ ਐਵੇਨਿਊ ਵਿਚ ਬਣੀ ਕੋਠੀ ‘ਤੇ ਆਮ ਆਦਮੀ ਪਾਰਟੀ ਦੇ ਇੱਕ ਸਰਗਰਮ ਆਗੂ ਰਮੇਸ਼ ਸੋਨੀ ਵਲੋਂ ਹਮਲਾ ਕੀਤਾ ਗਿਆ। ਇਸ ਦੌਰਾਨ ਹਮਲਾਵਰ ਆਗੂ ਨੇ ਜਾਖੜ ਦੀ ਕੋਠੀ ਦੇ ਗੇਟ ਦੀ ਭੰਨ-ਤੋੜ ਕੀਤੀ ਅਤੇ ਇੱਟਾਂ-ਰੋੜੇ ਕੋਠੀ ਦੇ ਅੰਦਰ ਮਾਰੇ। ਇੰਨਾ ਹੀ ਨਹੀਂ, ਉਸ ਵਲੋਂ ਕੋਠੀ ਨੂੰ ਪੈਟਰੋਲ ਨਾਲ ਅੱਗ ਲਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਸੋਨੀ ਦੇ ਸਮਰਥਕਾਂ ਦਾ ਇਸ ਸਬੰਧੀ ਕਹਿਣਾ ਹੈ ਕਿ ਉਸ ਵੱਲੋਂ ਸਰਕਾਰ ਪ੍ਰਤੀ ਰੋਸ ਦਾ ਪ੍ਰਗਟਾਵਾ ਕਰਨ ਲਈ ਇਹ ਕਾਰਵਾਈ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਉਕਤ ਆਗੂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ‘ਆਪ’ ਆਗੂ 15 ਮਿੰਟਾਂ ਤੱਕ ਇਹ ਸਭ ਕਰਦਾ ਰਿਹਾ ਅਤੇ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਦੱਸੀ ਜਾ ਰਹੀ ਹੈ । ਧਿਆਨ ਰਹੇ ਕਿ ਗ੍ਰਿਫਤਾਰ ਰਮੇਸ਼ ਸੋਨੀ ਆਮ ਆਦਮੀ ਪਾਰਟੀ ਦਾ ਬਲਾਕ ਪ੍ਰਧਾਨ ਦੱਸਿਆ ਜਾ ਰਿਹਾ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …