ਜੰਮੂ ਕਸ਼ਮੀਰ ‘ਚੋਂ ਧਾਰਾ 370 ਖਤਮ ਹੋਣ ਤੋਂ ਬਾਅਦ ਪਾਕਿ ਵਲੋਂ ਲਏ ਜਾ ਰਹੇ ਹਰ ਰੋਜ਼ ਨਵੇਂ ਫੈਸਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਸ਼ਮੀਰ ਮਾਮਲੇ ‘ਤੇ ਭਾਰਤ ਨਾਲ ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਹੋਰ ਵਧਾ ਦਿੱਤਾ ਗਿਆ। ਬਾਜਵਾ ਨੂੰ 29 ਨਵੰਬਰ 2016 ਨੂੰ ਇਹ ਜ਼ਿੰਮੇਵਾਰੀ ਨਵਾਜ਼ ਸ਼ਰੀਫ ਸਰਕਾਰ ਦੇ ਦੌਰਾਨ ਸੌਂਪੀ ਗਈ ਸੀ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦਫਤਰ ਤੋਂ ਜਾਰੀ ਸੂਚਨਾ ਮੁਤਾਬਕ ਕਿਹਾ ਗਿਆ ਕਿ ਕਮਰ ਜਾਵੇਦ ਬਾਜਵਾ ਮੌਜੂਦਾ ਕਾਰਜਕਾਲ ਖਤਮ ਹੋਣ ਦੀ ਤਰੀਕ ਤੋਂ ਹੋਰ ਤਿੰਨ ਸਾਲਾਂ ਲਈ ਫੌਜ ਮੁਖੀ ਨਿਯੁਕਤ ਰਹਿਣਗੇ। ਇਹ ਵੀ ਕਿਹਾ ਗਿਆ ਕਿ ਖੇਤਰੀ ਸੁਰੱਖਿਆ ਮਾਹੌਲ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਧਿਆਨ ਰਹੇ ਕਿ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਬੁਖਲਾਇਆ ਹੋਇਆ ਹੈ ਅਤੇ ਉਹ ਹਰ ਰੋਜ਼ ਨਵੇਂ ਫੈਸਲੇ ਲੈ ਰਿਹਾ ਹੈ। ਇਥੋਂ ਤੱਕ ਕਿ ਉਹ ਭਾਰਤ ਨੂੰ ਪ੍ਰਮਾਣੂ ਯੁੱਧ ਦੀ ਧਮਕੀ ਵੀ ਦੇ ਚੁੱਕਾ ਹੈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …