14 ਜੂਨ ਨੂੰ ਡਾ. ਸਿੰਘ ਦਾ ਰਾਜ ਸਭਾ ਮੈਂਬਰੀ ਦਾ ਕਾਰਜਕਾਲ ਹੋਇਆ ਸੀ ਸੰਪੰਨ
ਜੈਪੁਰ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੱਜ ਰਾਜਸਥਾਨ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਲਈ ਚੁਣ ਲਿਆ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾ. ਮਨਮੋਹਨ ਸਿੰਘ ਨੂੰ ਵਧਾਈ ਵੀ ਦਿੱਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੰਘੀ 13 ਅਗਸਤ ਨੂੰ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰੀ ਲਈ ਕਾਗਜ਼ ਭਰੇ ਸਨ। ਡਾ. ਸਿੰਘ ਦਾ ਰਾਜ ਸਭਾ ਵਿਚ ਕਾਰਜਕਾਲ 14 ਜੂਨ ਨੂੰ ਖਤਮ ਹੋ ਗਿਆ ਸੀ ਅਤੇ ਉਹ ਅਸਾਮ ਤੋਂ ਲਗਾਤਾਰ ਪੰਜ ਵਾਰ ਰਾਜ ਸਭਾ ਮੈਂਬਰ ਰਹੇ। ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਵੀ ਰਹੇ ਹਨ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …