Breaking News
Home / ਪੰਜਾਬ / ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ‘ਤੇ ਹੋਣ ਲੱਗੀ ਰਾਜਨੀਤੀ

ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ‘ਤੇ ਹੋਣ ਲੱਗੀ ਰਾਜਨੀਤੀ

ਵਿਰੋਧੀਆਂ ਨੇ ਇਸ ਨੂੰ ਰਾਜੀਵ ਗਾਂਧੀ ਦੇ ਜਨਮ ਦਿਨ ਨਾਲ ਜੋੜਿਆ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਆਉਂਦੀ 20 ਅਗਸਤ ਨੂੰ ‘ਸਰਬੱਤ ਬੀਮਾ ਯੋਜਨਾ’ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਵਿਰੋਧ ਵੀ ਸ਼ੁਰੂ ਹੋ ਗਿਆ ਅਤੇ ਵਿਰੋਧੀ ਇਸ ਨੂੰ ਰਾਜੀਵ ਗਾਂਧੀ ਦੇ ਜਨਮ ਨਾਲ ਜੋੜ ਕੇ ਦੇਖ ਰਹੇ ਹਨ। ਜ਼ਿਕਰਯੋਗ ਹੈ ਕਿ 20 ਅਗਸਤ ਨੂੰ ਰਾਜੀਵ ਗਾਂਧੀ ਦਾ ਜਨਮ ਦਿਨ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ ‘ਤੇ ਮਨਾਉਣ ਜਾ ਰਹੀ ਹੈ ਅਤੇ ਉਸ ਮੌਕੇ ਇਸ ਯੋਜਨਾ ਨੂੰ ਸ਼ੁਰੂ ਕੀਤਾ ਜਾਵੇਗਾ। ਸੁਖਬੀਰ ਨੇ ਕਿਹਾ ਕਿ 1984 ਵਿਚ ਰਾਜੀਵ ਦੇ ਕਹਿਣ ‘ਤੇ ਹੀ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਅਤੇ ਇਸ ਤੋਂ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਾਲੇ ਤੱਕ ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਪੱਧਰ ‘ਤੇ ਮਨਾਉਣ ਦਾ ਕੋਈ ਵੀ ਐਲਾਨ ਨਹੀਂ ਹੋਇਆ ਹੈ।

Check Also

ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸਾਬਕਾ ਵਿਧਾਇਕ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ …