ਡਾ. ਉਬਰਾਏ ਅਤੇ ਸੁਖਜਿੰਦਰ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਐੱਸਪੀ ਸਿੰਘ ਉਬਰਾਏ ਨੇ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿਚ ਬਿਹਤਰ ਸਹੂਲਤਾਂ ਦੇਣ ਅਤੇ ਆਮ ਨਾਗਰਿਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮਨੋਰਥ ਵਜੋਂ ਪੰਜ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਡਾ. ਉਬਰਾਏ ਨੇ ਦੱਸਿਆ ਕਿ ਸੰਸਥਾ ਸਿਵਲ ਹਸਪਤਾਲ ਦੀ ਨੁਹਾਰ ਬਦਲਣ ਅਤੇ ਸਥਾਨਕ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਆਪਣਾ ‘ਤੁੱਛ’ ਜਿਹਾ ਯੋਗਦਾਨ ਪਾਉਂਦੀ ਹੋਈ ਪੰਜ ਕਰੋੜ ਰੁਪਏ ਦੇਣ ਦਾ ਐਲਾਨ ਕਰਦੀ ਹੈ। ਇਸ ਮੌਕੇ ਡਾ. ਉਬਰਾਏ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੰਡਿਆਲੀ ਤਾਰ ਕੋਲ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …