ਉਤਰਾਖੰਡ ਵਿਚ ਬੱਦਲ ਫਟਣ ਨਾਲ 21 ਮੌਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਉਤਰੀ ਅਤੇ ਪਹਾੜੀ ਰਾਜਾਂ ਵਿਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼ ਸਮੇਤ 17 ਰਾਜਾਂ ਵਿਚ ਭਾਰੀ ਮੀਂਹ ਦੀ ਚਿਤਵਾਨੀ ਦਿੱਤੀ ਹੈ। ਉਤਰਾਖੰਡ ਦੇ ਉਤਰਕਾਸ਼ੀ ਵਿਚ ਬੱਦਲ ਫਟਣ ਨਾਲ ਦੋ ਦਿਨਾਂ ਵਿਚ 21 ਵਿਅਕਤੀਆਂ ਦੀ ਮੌਤ ਹੋ ਗਈ। ਫੌਜ ਦੇ ਹੈਲੀਕਾਪਟਰ ਰਾਹਤ ਅਤੇ ਬਚਾਅ ਕੰਮਾਂ ਵਿਚ ਲੱਗੇ ਹੋਏ ਹਨ।
ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ ਵਿਚ ਹੜ੍ਹਾਂ ਦੇ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਦੋ ਦਿਨਾਂ ਵਿਚ ਭਾਰੀ ਮੀਂਹ ਅਤੇ ਹੜ੍ਹ ਕਾਰਨ 22 ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ ਮਰਨ ਵਾਲੇ ਵਿਅਕਤੀਆਂ ਦਾ ਅੰਕੜਾ ਵੱਧ ਕੇ 43 ‘ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਠਾਕੁਰ ਨੇ ਕਿਹਾ ਕਿ ਹੁਣ ਤੱਕ ਮੀਂਹ ਅਤੇ ਹੜ੍ਹ ਕਾਰਨ 574 ਕਰੋੜ ਦੀ ਜਾਇਦਾਦ ਵੀ ਨੁਕਸਾਨੀ ਗਈ ਹੈ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …