Breaking News
Home / ਪੰਜਾਬ / ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ

ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ

ਕੈਪਟਨ ਨੇ ਲਿਆ ਜਾਇਜ਼ਾ, ਪ੍ਰਭਾਵਿਤ ਇਲਾਕਿਆਂ ਨੂੰ ਮਿਲਣਗੇ 100 ਕਰੋੜ ਰੁਪਏ
ਰੂਪਨਗਰ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਨੇ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਸਤਲੁਜ ਅਤੇ ਬਿਆਸ ਦਰਿਆ ਵਿਚ ਆਏ ਬੇਤਹਾਸ਼ਾ ਪਾਣੀ ਨੇ ਨੇੜਲੇ ਇਲਾਕਿਆਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ। ਦਰਿਆਵਾਂ ਨੇੜਲੇ ਬਹੁਤੇ ਪਿੰਡਾਂ ਵਿਚ ਪਾਣੀ ਭਰ ਗਿਆ ਅਤੇ ਲੋਕਾਂ ਨੂੰ ਸੁਰੱਖਿਆ ਸਥਾਨਾਂ ‘ਤੇ ਜਾਣ ਲਈ ਕਿਹਾ ਗਿਆ ਅਤੇ ਬਹੁਤੇ ਇਲਾਕਿਆਂ ਵਿਚ ਫੌਜ ਦੀ ਮੱਦਦ ਵੀ ਲੈਣੀ ਪਈ। ਭਾਖੜਾ ਡੈਮ ‘ਚੋਂ ਛੱਡੇ ਗਏ ਪਾਣੀ ਨਾਲ ਰੂਪਨਗਰ ਜ਼ਿਲ੍ਹੇ ਵਿਚ ਸਤਲੁਜ ਦਰਿਆ ਨੇੜਲੇ ਇਲਾਕਿਆਂ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਰਹੀ।
ਇਸਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਲੋਂ ਅੱਜ ਰੂਪਨਗਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਸਨ। ਇਸ ਮੋਕੇ ਕੈਪਟਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 100 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਮ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਲਈ ਸਰਕਾਰ ਵਲੋਂ ਉਚਿਤ ਕਦਮ ਚੁੱਕੇ ਜਾਣਗੇ ਅਤੇ ਜੋ ਵੀ ਹੜ੍ਹਾਂ ਨਾਲ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪੰਜਾਬ ਵਿਚ 6 ਵਿਅਕਤੀਆਂ ਦੀ ਜਾਨ ਵੀ ਚਲੀ ਗਈ ਸੀ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …