ਕਿਹਾ – ਭਾਰਤ ਖਿਲਾਫ ਤਿੱਖੀ ਬਿਆਨਬਾਜ਼ੀ ਤੋਂ ਬਚੋ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਟਰੰਪ ਨੇ ਪਾਕਿ ਨੂੰ ਕਿਹਾ ਕਿ ਉਹ ਭਾਰਤ ਖਿਲਾਫ ਤਿੱਖੀ ਬਿਆਨਬਾਜ਼ੀ ਤੋਂ ਸੰਕੋਚ ਕਰੇ। ਟਰੰਪ ਅਤੇ ਇਮਰਾਨ ਵਿਚਕਾਰ ਇਕ ਹਫਤੇ ਵਿਚ ਇਹ ਦੂਜੀ ਵਾਰ ਗੱਲਬਾਤ ਹੋਈ ਹੈ। ਵਾਈਟ ਹਾਊਸ ਮੁਤਾਬਕ ਟਰੰਪ ਨੇ ਇਮਰਾਨ ਨੂੰ ਕਿਹਾ ਕਿ ਪਾਕਿਸਤਾਨ ਨੂੰ ਜੰਮੂ ਕਸ਼ਮੀਰ ਦੇ ਮਾਮਲੇ ਵਿਚ ਭਾਰਤ ਨਾਲ ਚੱਲ ਰਹੇ ਤਣਾਅ ਨੂੰ ਘੱਟ ਕਰਨ ਦੀ ਜ਼ਰੂਰਤ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੱਲਬਾਤ ਦੌਰਾਨ ਟਰੰਪ ਨੂੰ ਕਿਹਾ ਸੀ ਕਿ ਹਿੰਸਾ ਮੁਕਤ ਮਾਹੌਲ ਬਣਾਉਣ ਲਈ ਸਰਹੱਦ ਪਾਰ ਅੱਤਵਾਦ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਮੋਦੀ ਦਾ ਇਹ ਇਸ਼ਾਰਾ ਪਾਕਿਸਤਾਨ ਵੱਲ ਹੀ ਸੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …