7 C
Toronto
Saturday, October 10, 2026
spot_img
Homeਭਾਰਤਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ

ਸ੍ਰੀਨਗਰ/ਬਿਊਰੋ ਨਿਊਜ਼

ਪਾਕਿਸਤਾਨ ਨੇ ਅੱਜ ਫਿਰ ਜੰਮੂ ਕਸ਼ਮੀਰ ਦੇ ਪੁੰਛ ਵਿਚ ਕੰਟਰੋਲ ਰੇਖਾ ‘ਤੇ ਗੋਲੀਬੰਦੀ ਦੀ ਉਲੰਘਣਾ ਕੀਤੀ। ਕ੍ਰਿਸ਼ਨਾ ਘਾਟੀ ਸੈਕਟਰ ਵਿਚ ਕੀਤੀ ਗਈ ਇਸ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਮੂੰਹ ਤੋੜਵਾਂ ਜਵਾਬ ਦਿੱਤਾ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ਵਲੋਂ ਕੀਤੀ ਗੋਲਬਾਰੀ ਵਿਚ ਇਕ ਜਵਾਨ ਰੰਜਨ ਕੁਮਾਰ ਸ਼ਹੀਦ ਹੋ ਗਿਆ ਅਤੇ ਚਾਰ ਜਵਾਨ ਜ਼ਖ਼ਮੀ ਵੀ ਹੋਏ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਪਾਕਿ ਗੋਲੀਬਾਰੀ ਵਿਚ ਭਾਰਤੀ ਫੌਜ ਦਾ ਜਵਾਨ ਸੰਦੀਪ ਥਾਪਾ ਸ਼ਹੀਦ ਹੋ ਗਿਆ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪਾਕਿ ਦੀ ਇਕ ਚੌਕੀ ਨੂੰ ਉਡਾ ਦਿੱਤਾ ਸੀ ਅਤੇ ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਆਪਣੇ ਪੰਜ ਫੌਜੀਆਂ ਦੇ ਮਾਰੇ ਜਾਣ ਦੀ ਗੱਲ ਵੀ ਕਬੂਲੀ ਸੀ।

 

RELATED ARTICLES

POPULAR POSTS