10.4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਅੰਮ੍ਰਿਤਧਾਰੀ ਸਿੱਖਾਂ ਨੂੰ ਦਿੱਲੀ ਹਾਈਕੋਰਟ ਨੇ ਦਿੱਤੀ ਰਾਹਤ

ਅੰਮ੍ਰਿਤਧਾਰੀ ਸਿੱਖਾਂ ਨੂੰ ਦਿੱਲੀ ਹਾਈਕੋਰਟ ਨੇ ਦਿੱਤੀ ਰਾਹਤ

ਚੰਡੀਗੜ੍ਹ : ਦਿੱਲੀ ਹਾਈਕੋਰਟ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ। ਅਦਾਲਤ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੁਣਾਇਆ ਹੈ। ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੂੰ 15 ਅਗਸਤ, 2018 ਨੂੰ ਅਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਹੋ ਰਹੇ ਸਮਾਗਮ ਵਿੱਚ ਕਿਰਪਾਨ ਧਾਰਨ ਕਰਨ ਕਰਕੇ ਜਾਣ ਤੋਂ ਰੋਕ ਦਿੱਤਾ ਸੀ।
ਇਸ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਨੇ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਹਲਫੀਆ ਬਿਆਨ ਦਾਇਰ ਕਰਕੇ ਇਹ ਮੰਨਿਆ ਹੈ ਕਿ ਉਹ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਨਹੀਂ ਰੋਕੇਗੀ ਤੇ ਸੰਵਿਧਾਨ ਦੀ ਧਾਰਾ 25 ਤਹਿਤ ਮਿਲੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦਾ ਸਨਮਾਨ ਕਰੇਗੀ।

RELATED ARTICLES
POPULAR POSTS