ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ
ਨਵੀਂ ਦਿੱਲੀ : ਤੁਗ਼ਲਕਾਬਾਦ ਵਿੱਚ ਬਣੇ ਰਵੀਦਾਸ ਮੰਦਰ ਬਾਰੇ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ। ਅਜਿਹਾ ਕਹਿਣਾ ਹੈ ਸੁਪਰੀਮ ਕੋਰਟ ਦਾ। ਜਸਟਿਸ ਅਰੁਣ ਮਿਸ਼ਰਾ ਤੇ ਐਮ.ਆਰ. ਸ਼ਾਹ ਨੇ ਪੰਜਾਬ, ਹਰਿਆਣਾ ਤੇ ਦਿੱਲੀ ਦੀ ਸਰਕਾਰ ਨੂੰ ਕਿਹਾ ਕਿ ਮੰਦਰ ਢਾਹੁਣ ਦੇ ਮਸਲੇ ਸਬੰਧੀ ਜਾਰੀ ਪ੍ਰਦਰਸ਼ਨਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਸਿਆਸੀ ਸਮਰਥਨ ਨਹੀਂ ਮਿਲਣਾ ਚਾਹੀਦਾ। ਅਦਾਲਤ ਨੇ ਕਿਹਾ ਕਿ ਸਾਰਾ ਕੁਝ ਸਿਆਸੀ ਨਹੀਂ ਹੋ ਸਕਦਾ ਤੇ ਸਾਡੇ ਹੁਕਮਾਂ ਨੂੰ ਸਿਆਸੀ ਰੰਗਤ ਵਿੱਚ ਨਹੀਂ ਰੰਗਿਆ ਜਾ ਸਕਦਾ।ਧਿਆਨ ਰਹੇ ਕਿ ਸੁਪਰੀਮ ਕੋਰਟ ਵਲੋਂ ਲੰਘੀ 9 ਅਗਸਤ ਨੂੰ ਦਿੱਤੇ ਹੁਕਮਾਂ ‘ਤੇ ਦਿੱਲੀ ਵਿਕਾਸ ਅਥਾਰਟੀ ਨੇ ਰਵੀਦਾਸ ਮੰਦਰ ਢਾਹ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਵਿਚ ਰੋਸ ਪ੍ਰਦਰਸ਼ਨ ਹੋਏ ਅਤੇ ਇਕ ਦਿਨ ਲਈ ਆਵਾਜਾਈ ਵੀ ਬੰਦ ਰਹੀ ਸੀ। ਇਸਦੇ ਚੱਲਦਿਆਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੀ ਪੰਜਾਬ ਬੰਦ ਲਈ ਹਮਾਇਤ ਕੀਤੀ ਸੀ ਅਤੇ ਕੁਝ ਵਿਧਾਇਕਾਂ ਤੇ ਮੰਤਰੀਆਂ ਨੇ ਵੀ ਧਰਨਿਆਂ ਵਿਚ ਸ਼ਮੂਲੀਅਤ ਕੀਤੀ ਸੀ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …