Breaking News
Home / ਭਾਰਤ / ਡਾ. ਮਨਮੋਹਨ ਸਿੰਘ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

ਡਾ. ਮਨਮੋਹਨ ਸਿੰਘ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

ਜੈਪੁਰ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਲਈ ਚੁਣ ਲਿਆ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾ. ਮਨਮੋਹਨ ਸਿੰਘ ਨੂੰ ਵਧਾਈ ਵੀ ਦਿੱਤੀ। ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਡਾ.ਮਨਮੋਹਨ ਸਿੰਘ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੰਘੀ 13 ਅਗਸਤ ਨੂੰ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰੀ ਲਈ ਕਾਗਜ਼ ਭਰੇ ਸਨ। ਡਾ. ਸਿੰਘ ਦਾ ਰਾਜ ਸਭਾ ਵਿਚ ਕਾਰਜਕਾਲ 14 ਜੂਨ ਨੂੰ ਖਤਮ ਹੋ ਗਿਆ ਸੀ ਅਤੇ ਉਹ ਅਸਾਮ ਤੋਂ ਲਗਾਤਾਰ ਪੰਜ ਵਾਰ ਰਾਜ ਸਭਾ ਮੈਂਬਰ ਰਹੇ। ਡਾ.ਮਨਮੋਹਨ ਸਿੰਘ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਵੀ ਰਹੇ ਹਨ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਾ ਨਾਮ ਬਦਲ ਕੇ ਮੋਦੀ ਦੇ ਨਾਮ ‘ਤੇ ਰੱਖਿਆ ਜਾਵੇ
ਕਾਂਗਰਸ ਪਾਰਟੀ ਨੇ ਹੰਸ ਰਾਜ ਹੰਸ ਦੇ ਬਿਆਨ ‘ਤੇ ਕੀਤੀ ਤਿੱਖੀ ਪ੍ਰਤੀਕਿਰਿਆ
ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਇਥੇ ਇਕ ਸਮਾਗਮ ਦੌਰਾਨ ਸੁਝਾਅ ਦਿੱਤਾ ਕਿ ਦੇਸ਼ ਦੀ ਵੱਕਾਰੀ ਵਿੱਦਿਅਕ ਸੰਸਥਾ ਜਵਹਾਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਦਾ ਨਾਮ ਬਦਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ‘ਤੇ ਰੱਖ ਦੇਣਾ ਚਾਹੀਦਾ ਹੈ। ਉਹ ਇਥੇ ਆਰ.ਐਸ.ਐਸ. ਦੀ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ. ਵੀ. ਪੀ.) ਵਲੋਂ ਕਰਵਾਏ ਸਮਾਗਮ ‘ਏਕ ਸ਼ਾਮ ਸ਼ਹੀਦੋਂ ਕੇ ਨਾਮ’ ਦੌਰਾਨ ਪ੍ਰੋਗਰਾਮ ਪੇਸ਼ ਕਰ ਰਹੇ ਸਨ, ਜਿਸ ਵਿਚ ਭਾਜਪਾ ਦਿੱਲੀ ਦੇ ਪ੍ਰਧਾਨ ਮਨੋਜ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ, ਜਦੋਂਕਿ ਭੋਜਪੁਰੀ ਗਾਇਕ ਤੇ ਅਦਾਕਾਰ ਦਿਨੇਸ਼ ਲਾਲ ਯਾਦਵ ‘ਨਿਰਹੂਆ’ ਵੀ ਮੌਜੂਦ ਸਨ। ਹੰਸ ਦੀ ਇਸ ਟਿੱਪਣੀ ‘ਤੇ ਕਾਂਗਰਸ ਅਤੇ ਜੇ.ਐਨ.ਯੂ. ਯੂਨੀਅਨ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਹੰਸ ਨੇ ਧਾਰਾ 370 ਨੂੰ ਰੱਦ ਕਰਨ ਬਾਰੇ ਗੱਲ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਗਲਤੀਆਂ ਕੀਤੀਆਂ ਸਨ, ਜਿਸ ਦਾ ਖਮਿਆਜਾ ਅਸੀਂ ਭੁਗਤ ਰਹੇ ਹਾਂ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇ.ਐਨ.ਯੂ.ਦਾ ਨਾਮ ਬਦਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ‘ਤੇ ਮੋਦੀ ਨਰਿੰਦਰਭਾਈ ਯੂਨੀਵਰਸਿਟੀ (ਐਮ. ਐਨ.ਯੂ.)ਰੱਖ ਦੇਣਾ ਚਾਹੀਦਾ ਹੈ। ਹੰਸ ਰਾਜ ਦੀ ਟਿੱਪਣੀ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਜੇ.ਐਨ.ਯੂ.ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਐਨ. ਸਾਈ ਬਾਲਾਜੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ 515 ਕਰੋੜ ਰੁਪਏ ਹਾਈਫਾ (ਉੱਚ ਸਿੱਖਿਆ ਵਿੱਤ ਏਜੰਸੀ) ਕਰਜ਼, ਹੋਸਟਲ ਦੀਆਂ ਤੁਰੱਟੀਆਂ, ਲਾਇਬ੍ਰੇਰੀ ਬਜ਼ਟ 80 ਫ਼ੀਸਦੀ ਘਟਾਉਣ ਤੇ ਹੋਰ ਵਿਦਿਆਰਥੀ ਵਿਰੋਧੀ ਨੀਤੀਆਂ ‘ਤੇ ਗੱਲ ਕਰਨ ਦੀ ਬਜਾਏ, ਭਾਜਪਾ ਆਗੂ ਮੋਦੀ ਦੇ ਨਾਮ ‘ਤੇ ਜ਼ੁਮਲੇਬਾਜ਼ੀ ਕਰ ਰਹੇ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਵਿਚ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਖੋਲ੍ਹਣ ਖ਼ਾਤਰ ਸਰਕਾਰੀ ਯੂਨੀਵਰਸਿਟੀਆਂ ਨੂੰ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਨਾਮ ‘ਤੇ ਯੂਨੀਵਰਸਿਟੀ ਦਾ ਨਾਮ ਰੱਖਣਾ ਆਦਰਸ਼ ਹੋਵੇਗਾ, ਜਿਸ ਦੇ ਸ਼ਾਸਨਕਾਲ ਦੌਰਾਨ ਵਿਦਿਆਰਥੀਆਂ ਨੂੰ ਕੇਵਲ ਜ਼ੁਮਲੇ ਹੀ ਪਰੋਸੇ ਜਾ ਰਹੇ ਹਨ। ਜੇ.ਐਨ.ਯੂ. ਵਿਦਿਆਰਥੀ ਯੂਨੀਅਨ ਦੇ ਜਨਰਲ ਸਕੱਤਰ ਏਜਾਜ਼ ਅਹਿਮਦ ਨੇ ਕਿਹਾ ਸਭ ਤੋਂ ਪਹਿਲਾਂ ਜ਼ਰੂਰੀ ਗੱਲ ਇਹ ਹੈ ਕਿ ਨਹਿਰੂ ਅਤੇ ਉਨ੍ਹਾਂ ਦੇ ਦੇਸ਼ ਸਬੰਧੀ ਨਜ਼ਰੀਏ ਪ੍ਰਤੀ ਭਾਜਪਾ ਦੇ ਜ਼ਹਿਰ ਨੂੰ ਸਮਝਣਾ ਹੋਵੇਗਾ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …