ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ‘ਭਾਰਤ ਰਤਨ ਪੁਰਸਕਾਰ’ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਨੇ 3 ਵਾਰੀ ਸੋਨੇ ਦਾ ਤਮਗਾ ਜਿੱਤਣ ਵਾਲੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਹਾਕੀ ਖੇਡ ਵਿਚ ਬਲਬੀਰ ਸਿੰਘ ਦੀ ਜੋ ਦੇਣ ਹੈ, ਉਹ ਬੇਮਿਸਾਲ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਆਪਣੇ ਮਹਾਨ ਖਿਡਾਰੀ ਨੂੰ ਸਨਮਾਨਯੋਗ ਪੁਰਸਕਾਰ ਨਾਲ ਸਨਮਾਨਤ ਕਰੀਏ। ਧਿਆਨ ਰਹੇ ਕਿ ਬਲਬੀਰ ਸਿੰਘ ਸੀਨੀਅਰ ਨੂੰ 1957 ਵਿਚ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।