ਕਿਹਾ – ਭਾਜਪਾ ਅਤੇ ਕਾਂਗਰਸ ਦੋਵਾਂ ਨੇ ਕੀਤੀ ਸੀ ਆਫਰ
ਅੰਮ੍ਰਿਤਰ : ਕ੍ਰਿਕਟ ਖਿਡਾਰੀ ਹਰਭਜਨ ਸਿੰਘ ਦਾ ਸਿਆਸਤ ਵਿਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਹਰਭਜਨ ਨੇ ਅਜਿਹਾ ਖੁਲਾਸਾ ਕਰਦਿਆਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਉਸ ਨੂੰ ਭਾਜਪਾ ਤੇ ਕਾਂਗਰਸ ਵੱਲੋਂ ਚੋਣ ਲੜਨ ਦੀ ਆਫਰ ਕੀਤੀ ਗਈ ਸੀ ਪਰ ਉਨ੍ਹਾਂ ਨੇ ਖੁਦ ਨੂੰ ਨੌਜਵਾਨ ਦੱਸਦੇ ਹੋਏ ਨਾਂਹ ਕਰ ਦਿੱਤੀ ਸੀ। ਹਰਭਜਨ ਨੇ ਕਿਹਾ ਕਿ ਉਹ ਜਿੰਨਾ ਸਮਾਂ ਵੀ ਪੰਜਾਬ ਵਿੱਚ ਰਹਿਣਗੇ, ਉਸ ਵਿਚੋਂ ਜ਼ਿਆਦਾ ਸਮਾਂ ਅੰਮ੍ਰਿਤਸਰ ਵਿੱਚ ਹੀ ਗੁਜ਼ਾਰਨਗੇ। ਹਰਭਜਨ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਜੇ ਕੋਈ ਕ੍ਰਿਕਟ ਖੇਡਣਾ ਚਾਹੁੰਦਾ ਹੈ ਤੇ ਉਹ ਉਨ੍ਹਾਂ ਦੇ ਕੋਲੋਂ ਕੁਝ ਸਿੱਖ ਸਕੇ ਤੇ ਉਹ ਵੀ ਕਿਸੇ ਨੂੰ ਕੁਝ ਸਿਖਾ ਸਕਣ। ਜ਼ਿਕਰਯੋਗ ਹੈ ਕਿ ਹਰਭਜਨ ਨੇ ਅੰਮ੍ਰਿਤਸਰ ਵਿਚ ਕ੍ਰਿਕਟ ਅਕੈਡਮੀ ਖੋਲ੍ਹੀ ਹੋਈ ਹੈ।
Check Also
ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ
ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …