ਫਾਈਨਲ ਮੈਚ ਵਿਚ ਨਿਊਜ਼ੀਲੈਂਡ ਨੂੰ 5-0 ਨਾਲ ਹਰਾਇਆ
ਟੋਕੀਓ/ਬਿਊਰੋ ਨਿਊਜ਼ : ਭਾਰਤੀ ਪੁਰਸ਼ ਹਾਕੀ ਟੀਮ ਨੇ ਉਲੰਪਿਕ ਟੈਸਟ ਟੂਰਨਾਮੈਂਟ ਦੇ ਫਾਈਨਲ ਵਿਚ ਨਿਊਜ਼ੀਲੈਂਡ ਨੂੰ 5-0 ਗੋਲਾਂ ਨਾਲ ਹਰਾ ਦਿੱਤਾ। ਟੋਕੀਓ ਦੇ ਓਈ ਹਾਕੀ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਮੁਕਾਬਲੇ ਵਿਚ ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਨੀਲਾਕਾਂਤਾ ਸ਼ਰਮਾ ਅਤੇ ਸੰਦੀਪ ਸਿੰਘ ਨੇ ਗੋਲ ਕੀਤੇ। ਇਸ ਜਿੱਤ ਤੋਂ ਬਾਅਦ ਕਪਤਾਨ ਹਰਮਨਪ੍ਰੀਤ ਨੇ ਕਿਹਾ ਕਿ ਅਸੀਂ ਬਹੁਤ ਹੀ ਵਧੀਆ ਖੇਡੇ ਅਤੇ ਅਸੀਂ ਸ਼ੁਰੂਆਤ ਵਿਚ ਹੀ ਗੋਲ ਕਰਨ ਵਿਚ ਸਫਲ ਰਹੇ। ਉਨ੍ਹਾਂ ਕਿਹਾ ਕਿ ਅਸੀਂ ਨਿਊਜ਼ੀਲੈਂਡ ਦੇ ਖਿਲਾਫ ਪਿਛਲੇ ਮੈਚ ਹਾਰੇ ਸੀ, ਪਰ ਉਸ ਤੋਂ ਬਾਅਦ ਅਸੀਂ ਪ੍ਰੈਕਟਿਸ ਕਰਕੇ ਕਮੀਆਂ ਨੂੰ ਦੂਰ ਕੀਤਾ।
Check Also
ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਵਾਗਤ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਦੇ ਆਗੂ …