ਬਰੈਂਪਟਨ/ਹਰਜੀਤ ਬੇਦੀ : ਪਿੰਡ ਘਵੱਦੀ ਜ਼ਿਲ੍ਹਾ ਲੁਧਿਆਣਾ ਦੀ ਸਮੂਹ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਈਸ਼ਰ ਸਿੰਘ ਜੀ ਰਾੜੇ ਵਾਲਿਆਂ ਦੀ ਯਾਦ ਵਿੱਚ ਗੋਰ ਰੋਡ ਅਤੇ ਕੈਸਲਮੋਰ ਦੇ ਇੰਟਰਸੈਕਸ਼ਨ ‘ਤੇ ਸਥਿਤ ਗੁਰਦੁਆਰਾ ਨਾਨਕਸਰ ਬਰੈਂਪਟਨ ਵਿੱਚ ਅਖੰਡ ਪਾਠ ਕਰਵਾਏ ਜਾ ਰਹੇ ਹਨ। ਸ਼ੁੱਕਰਵਾਰ 23 ਅਗਸਤ ਦਿਨ ਸ਼ੁੱਕਰਵਾਰ ਸਵੇਰੇ 10:00 ਵਜੇ ਆਖੰਡ ਪਾਠ ਪ੍ਰਾਰੰਭ ਹੋਵੇਗਾ ਅਤੇ ਐਤਵਾਰ 25 ਅਗਸਤ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ ਗੁਰਬਾਣੀ ਦਾ ਕੀਰਤਨ ਅਤੇ ਵਿਚਾਰਾਂ ਹੋਣਗੀਆਂ। ਇਸ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਨਗਰ ਘਵੱਦੀ ਅਤੇ ਆਲੇ ਦੁਆਲੇ ਦੇ ਪਿੰਡਾਂ ਦੀ ਸਮੂਹ ਸੰਗਤ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪ੍ਰਬੰਧਕਾਂ ਵਲੋਂ ਪੁਰਜੋਰ ਬੇਨਤੀ ਹੈ। ਪਿੰਡ ਦੀਆਂ ਲੜਕੀਆਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਲਈ ਵਿਸ਼ੇਸ਼ ਤੌਰ ‘ਤੇ ਬੇਨਤੀ ਕੀਤੀ ਜਾਂਦੀ ਹੈ। ਜ਼ਿੰਦਗੀ ਦੇ ਰੁਝੇਵਿਆਂ ਵਿੱਚੋਂ ਆਪਣੇ ਪੈਂਡੂਆਂ ਅਤੇ ਇਲਾਕੇ ਦੇ ਲੋਕਾਂ ਨੂੰ ਮਿਲਣ ਦਾ ਇਹ ਇੱਕ ਸੁਨਹਿਰੀ ਮੌਕਾ ਹੈ। ਸਮੂਹ ਸੰਗਤ ਨੂੰ ਇਸ ਪ੍ਰੋਗਰਾਮ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਲਈ ਇੱਕ ਵਾਰ ਫਿਰ ਬੇਨਤੀ ਹੈ। ਹੋਰ ਜਾਣਕਾਰੀ ਲਈ ਗੁਰਨਾਮ ਸਿੰਘ ਗਿੱਲ 416-908-1300 ਜਾਂ ਨਿਰਮਲ ਸਿੰਘ ਬਾਂਸਲ 905 -564-6993 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …