ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬੱਸ ਕਿਰਾਇਆਂ ਵਿਚ ਵਾਧਾ ਕੀਤਾ ਹੈ ਅਤੇ ਬੱਸ ਸਫਰ ਹੋਰ ਮਹਿੰਗਾ ਹੋ ਗਿਆ। ਸਧਾਰਨ ਬੱਸ ਕਿਰਾਏ ਵਿਚ ਪੰਜ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਸਫਰ 109 ਪੈਸੇ ਪ੍ਰਤੀ ਕਿਲੋਮੀਟਰ ਤੋਂ ਵੱਧ ਕੇ 114 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ। ਸਾਧਾਰਨ ਏ.ਸੀ. ਬੱਸ ਦੇ ਕਿਰਾਏ ਵਿਚ ਵੀਹ ਫੀਸਦੀ, ਇੰਟੈਗਰਲ ਕੋਚ ਦੇ ਕਿਰਾਏ ਵਿੱਚ 80 ਫੀਸਦੀ ਅਤੇ ਸੁਪਰ ਇੰਟੈਗਰਲ ਕੋਚ ਦੇ ਕਿਰਾਏ ਵਿੱਚ 100 ਫੀਸਦੀ ਦਾ ਵਾਧਾ ਕੀਤਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …