ਅੰਮ੍ਰਿਤਸਰ ਅਤੇ ਲੰਡਨ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਲਈ ਹੋਈ ਵਿਚਾਰ
ਨਵੀਂ ਦਿੱਲੀ : ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਤਰੀਆਂ ਨੂੰ ਬਰਤਾਨੀਆ ਵਿਖੇ ਵੱਡੀ ਗਿਣਤੀ ਵਿੱਚ ਵਸਦੇ ਪਰਵਾਸੀ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਅਤੇ ਲੰਦਨ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਸੁਰੂ ਕਰਨ ਲਈ ਲੰਬੇ ਸਮੇਂ ਤੋਂ ਲਟਕਦੀ ਮੰਗ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਏਅਰ ਇੰਡੀਆ ਹੀ ਇਸ ਹਵਾਈ ਰਸਤੇ ‘ਤੇ ਉਡਾਨ ਦੀ ਸ਼ੁਰੂਆਤ ਕਰੇ ਤਾਂ ਇਸਦਾ ਯਾਤਰੀਆਂ ਨੂੰ ਬਹੁਤ ਲਾਭ ਹੋਵੇਗਾ। ਇਸ ਮੌਕੇ ਸੋਮ ਪ੍ਰਕਾਸ਼ ਅਤੇ ਹਰਦੀਪ ਪੁਰੀ ਨੇ ਭਰੋਸਾ ਦਿਵਾਇਆ ਉਹ ਇਸ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …