ਬਟਾਲਾ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਨਵੰਬਰ ਵਿਚ ਮਨਾਉਣ ਲਈ ਕੌਮਾਂਤਰੀ ਸੀਮਾ ਡੇਰਾ ਬਾਬਾ ਨਾਨਕ ਨੇੜੇ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਂਜ ਸਿਆਸੀ ਆਗੂਆਂ ਅਤੇ ਨਿਰਮਾਣ ਕੰਪਨੀਆਂ ਦੇ ਉੱਚ ਅਹੁਦੇਦਾਰਾਂ ਵੱਲੋਂ ਇਹ ਕਾਰਜ 31 ਅਕਤੂਬਰ ਤਕ ਸੰਪੂਰਨ ਕਰਨ ਦੇ ਦਾਅਵੇ ਅਤੇ ਵਾਅਦੇ ਕੀਤੇ ਜਾ ਰਹੇ ਹਨ। ਪਾਕਿਸਤਾਨ ਤੋਂ ਪੰਜ ਮਹੀਨੇ ਪਛੜ ਕੇ ਭਾਰਤੀ ਖੇਤਰ ਵਿਚ ਸ਼ੁਰੂ ਹੋਇਆ ਲਾਂਘੇ ਦਾ ਕੰਮ 65 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ, ਜਦੋਂਕਿ ਪਾਕਿਸਤਾਨ ਵਿਚ ਲਾਂਘੇ ਦਾ ਕੰਮ ਲਗਪਗ 90 ਫ਼ੀਸਦ ਹੋ ਗਿਆ ਹੈ। ਇਧਰ, ਮੌਨਸੂਨ ਕਾਰਨ ਵੀ ਕੰਮ ਕੁਝ ਮੱਠਾ ਰਿਹਾ, ਜਿਸ ਵਿਚ ਆਉਂਦੇ ਦਿਨਾਂ ਵਿਚ ਤੇਜ਼ੀ ਆ ਸਕਦੀ ਹੈ।
ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਲਾਂਘੇ ਦੇ ਨਿਰਮਾਣ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਲਈ ਪੰਜ ਆਈਏਐੱਸ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਇੱਥੋਂ ਦੇ ਨਿਰਮਾਣ ਕਾਰਜਾਂ ‘ਤੇ ਲਗਾਤਾਰ ਨਿਗਰਾਨੀ ਰੱਖਣਗੇ ਤੇ ਇਸ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਪੁੱਜਦੀ ਕਰਨਗੇ। ਰੰਧਾਵਾ ਨੇ ਦੱਸਿਆ ਕਿ ਜਿਹੜੇ ਪੰਜ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ, ਉਨ੍ਹਾਂ ਨੇ ਆਪੋ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਦਾ ਮਨੋਰਥ ਲਾਂਘੇ ਨੂੰ 31 ਅਕਤੂਬਰ ਤਕ ਮੁਕੰਮਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲਾਂਘੇ ਦਾ ਕੰਮ ਮਿੱਥੀ ਤਰੀਕ ਤਕ ਹਰ ਹਾਲਤ ਵਿਚ ਪੂਰਾ ਕਰ ਲਿਆ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …