
Tribune pic
Story by: Manav
ਲੁਧਿਆਣਾ/ਬਿਊਰੋ ਨਿਊਜ਼ : ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਦਿਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ। ਪ੍ਰੋ. ਤਸਨੀਮ ਦਾ ਜਨਮ ਪਹਿਲੀ ਮਈ 1929 ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ। ਉਨ੍ਹਾਂ ਸਰਕਾਰੀ ਕਾਲਜ ਲੁਧਿਆਣਾ ਵਿੱਚ ਲੰਮਾ ਸਮਾਂ ਅੰਗਰੇਜ਼ੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ। ਭਾਰਤੀ ਸਾਹਿਤ ਅਕਾਦਮੀ, ਪੰਜਾਬੀ ਸਾਹਿਤ ਅਕਾਦਮੀ ਸਮੇਤ ਕਈ ਸਾਹਿਤਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਰਵੋਤਮ ਪੁਰਸਕਾਰਾਂ ਨਾਲ ਨਿਵਾਜਿਆ ਗਿਆ ਸੀ।