Breaking News
Home / ਭਾਰਤ / ਪਾਕਿਸਤਾਨ ਨੂੰ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ ‘ਬਲੈਕ ਲਿਸਟ’

ਪਾਕਿਸਤਾਨ ਨੂੰ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ ‘ਬਲੈਕ ਲਿਸਟ’

ਕੰਟਰੋਲ ਰੇਖਾ ‘ਤੇ ਪਾਕਿ ਗੋਲੀਬਾਰੀ ‘ਚ ਭਾਰਤੀ ਜਵਾਨ ਸ਼ਹੀਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਅੱਤਵਾਦ ਨਾਲ ਸਬੰਧਿਤ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ ਨੇ ਉਸ ਨੂੰ ‘ਕਾਲੀ ਸੂਚੀ’ ਵਿਚ ਪਾ ਦਿੱਤਾ। ਹੁਣ ਤੱਕ ਪਾਕਿਸਤਾਨ ‘ਗ੍ਰੇਅ ਸੂਚੀ’ ਵਿਚ ਸ਼ਾਮਲ ਸੀ।
ਉਧਰ ਦੂਜੇ ਪਾਸੇ ਪਾਕਿਸਤਾਨ ਅਜੇ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਇਸਦੇ ਚੱਲਦਿਆਂ ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ ਵਿਚ ਭਾਰਤੀ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਫੌਜ ਵਲੋਂ ਵੀ ਪਾਕਿਸਤਾਨ ਨੂੰ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …