-12.5 C
Toronto
Thursday, January 1, 2026
spot_img
Homeਭਾਰਤਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

26 ਅਗਸਤ ਤੱਕ ਈ.ਡੀ. ਚਿਦੰਬਰਮ ਨੂੰ ਨਹੀਂ ਕਰ ਸਕੇਗੀ ਗ੍ਰਿਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਸੀਬੀਆਈ ਹਿਰਾਸਤ ‘ਚ ਭੇਜੇ ਗਏ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਥੋੜ੍ਹੀ ਜਿਹੀ ਰਾਹਤ ਮਿਲ ਗਈ ਹੈ। ਇਸਦੇ ਚੱਲਦਿਆਂ ਹੁਣ ਈ.ਡੀ. 26 ਅਗਸਤ ਤੱਕ ਚਿਦੰਬਰਮ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ। ਚਿਦੰਬਰਮ ਨੇ ਈ.ਡੀ. ਦੀ ਗ੍ਰਿਫਤਾਰੀ ਤੋਂ ਬਚਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਦਾਖਲ ਕੀਤੀ ਸੀ। ਇਸ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਗਲੀ ਸੁਣਵਾਈ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਚਿਦੰਬਰਮ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ ਅਤੇ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਹੁਣ ਸੁਣਵਾਈ 26 ਅਗਸਤ ਦਿਨ ਸੋਮਵਾਰ ਨੂੰ ਹੋਣੀ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਗ੍ਰਿਫਤਾਰ ਕੀਤਾ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਦੇਸ਼ ਦੇ ਵਿੱਤ ਮੰਤਰੀ ਰਹੇ ਕਿਸੇ ਵਿਅਕਤੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੋਵੇ।

RELATED ARTICLES
POPULAR POSTS