Breaking News
Home / ਭਾਰਤ / ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਕਾਂਗਰਸ ਤੇ ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਹਾਜ਼ਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਚੁੱਕ ਲਈ। ਰਾਜ ਸਭਾ ਦੇ ਸਪੀਕਰ ਐਮ. ਵੈਂਕਈਆ ਨਾਇਡੂ ਨੇ ਡਾ. ਮਨਮੋਹਨ ਸਿੰਘ ਨੂੰ ਉਚ ਸਦਨ ਦੇ ਮੈਂਬਰ ਦੇ ਤੌਰ ‘ਤੇ ਸਹੁੰ ਚੁਕਾਈ। ਸਪੀਕਰ ਦੇ ਕਮਰੇ ਵਿਚ ਮਨਮੋਹਨ ਸਿੰਘ ਨੂੰ ਸਹੁੰ ਚੁਕਾਏ ਜਾਣ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਗੁਲਾਮ ਨਬੀ ਅਜ਼ਾਦ, ਅਸ਼ੋਕ ਗਹਿਲੋਤ ਅਤੇ ਅਹਿਮਦ ਪਟੇਲ ਸਮੇਤ ਕਈ ਕਾਂਗਰਸੀ ਅਤੇ ਭਾਜਪਾ ਆਗੂ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਰਾਜ ਸਭਾ ਲਈ ਚੁਣੇ ਗਏ ਅਤੇ ਉਹ 6ਵੀਂ ਵਾਰ ਰਾਜ ਸਭਾ ਲਈ ਚੁਣੇ ਗਏ ਹਨ। ਇਸ ਤੋਂ ਪਹਿਲਾਂ ਡਾ. ਸਿੰਘ 5 ਵਾਰ ਅਸਾਮ ਤੋਂ ਰਾਜ ਸਭਾ ਲਈ ਚੁਣੇ ਗਏ ਸਨ।

Check Also

ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …