ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੀ ਹੋਣ ਲੱਗੀ ਮੰਗ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵਾਨ ਮਾਨ ਖਿਲਾਫ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਸੰਗਰੂਰ ਤੋਂ ਪਾਰਟੀ ਆਗੂ ਦਿਨੇਸ਼ ਬਾਂਸਲ ਨੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਮੰਗ ਕੀਤੀ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਜਾਵੇ। ਬਾਂਸਲ ਨੇ ਕਿਹਾ ਕਿ ਪੰਜਾਬ ਵਿਚ ਪਾਰਟੀ ਨੂੰ ਹੋ ਰਹੇ ਨੁਕਸਾਨ ਤੋਂ ਤਾਂ ਹੀ ਬਚਾਇਆ ਜਾਵੇਗਾ ਜੇਕਰ ਭਗਵੰਤ ਮਾਨ ਕੋਲੋਂ ਪ੍ਰਧਾਨਗੀ ਦਾ ਅਹੁਦਾ ਵਾਪਸ ਲਿਆ ਜਾਵੇ। ਦਿਨੇਸ਼ ਬਾਂਸਲ ਨੇ ਕਿਹਾ ਹੈ ਕਿ ਪਿਛਲੇ ਡੇਢ ਸਾਲ ਤੋਂ ਭਗਵੰਤ ਮਾਨ ਦਾ ਪਾਰਟੀ ਦੇ ਕਿਸੇ ਵਰਕਰ ਨਾਲ ਕੋਈ ਸੰਪਰਕ ਨਹੀਂ ਅਤੇ ਪਾਰਟੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਵਰਕਰਾਂਨੂੰ ਸ਼ਾਮਲ ਨਹੀਂ ਕਰਵਾਇਆ ਜਾਂਦਾ। ਇਸਦੇ ਚੱਲਦਿਆਂ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜਵੰਤ ਸਿੰਘ ਨੇ ਬਾਂਸਲ ਨੂੰ ਨੋਟਿਸ ਜਾਰੀ ਕਰਕੇ ਤਿੰਨਾਂ ਦਿਨਾਂ ਵਿਚ ਜਵਾਬ ਵੀ ਮੰਗ ਲਿਆ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …