Breaking News
Home / ਪੰਜਾਬ / 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਧਰਮਾਂ ਦੀਆਂ ਸ਼ਖ਼ਸੀਅਤਾਂ ਨੂੰ ਭੇਜੇ ਸੱਦੇ

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਧਰਮਾਂ ਦੀਆਂ ਸ਼ਖ਼ਸੀਅਤਾਂ ਨੂੰ ਭੇਜੇ ਸੱਦੇ

ਦਲਾਈਲਾਮਾ, ਸ਼ੰਕਰਾਚਾਰੀਆ ਅਤੇ ਪੋਪ ਨੂੰ ਵੀ ਭੇਜਿਆ ਸੁਨੇਹਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਰਮਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਬੁੱਧ ਧਰਮ ਦੇ ਦਲਾਈ ਲਾਮਾ, ਹਿੰਦੂ ਧਰਮ ਦੇ ਸ਼ੰਕਰਾਚਾਰੀਆ ਤੇ ਇਸਾਈ ਧਰਮ ਦੇ ਪੋਪ ਨੂੰ ਪ੍ਰਕਾਸ਼ ਪੁਰਬ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪਾਕਿਸਤਾਨ ਵਿੱਚ ਰਹਿਣ ਵਾਲੇ ਭਾਈ ਮਰਦਾਨਾ ਦੇ ਪਰਿਵਾਰ ਤੇ ਸ੍ਰੀ ਦਰਬਾਰ ਸਾਹਿਬ ਦੀ ਨੀਂਹ ਪੱਥਰ ਰੱਖਣ ਵਾਲੇ ਸਾਈਂ ਮੀਆਂ ਮੀਰ ਦੇ ਪਰਿਵਾਰ ਨੂੰ ਵੀ ਡੇਰਾ ਬਾਬਾ ਨਾਨਕ ਵਿੱਚ ਹੋਣ ਵਾਲੇ ਸਮਾਗਮ ਲਈ ਸੱਦਾ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਮਿੱਥੇ ਸਮੇਂ ‘ਤੇ ਲਾਂਘਾ ਖੋਲ੍ਹਿਆ ਜਾਵੇਗਾ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਵਫ਼ਦ ਪਾਕਿਸਤਾਨ ਜਾਣ ਲਈ ਭਾਰਤ ਸਰਕਾਰ ਵੱਲੋਂ ਵੀਜ਼ੇ ਦੀ ਉਡੀਕ ਕਰ ਰਿਹਾ ਹੈ।

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …