Breaking News
Home / ਦੁਨੀਆ / ਨਰਿੰਦਰ ਮੋਦੀ ਨੇ ਟਰੰਪ ਨਾਲ ਕੀਤੀ ਮੁਲਾਕਾਤ

ਨਰਿੰਦਰ ਮੋਦੀ ਨੇ ਟਰੰਪ ਨਾਲ ਕੀਤੀ ਮੁਲਾਕਾਤ

ਕਿਹਾ- ਭਾਰਤ ਅਤੇ ਪਾਕਿਸਤਾਨ ਵਿਚਾਲੇ ਸਾਰੇ ਮੁੱਦੇ ਦੋ-ਪੱਖੀ
ਬਿਐਰਿਟਜ਼/ਬਿਊਰੋ ਨਿਊਜ਼
ਜੀ 7 ਸੰਮੇਲਨ ਤੋਂ ਵੱਖਰੇ ਤੌਰ ‘ਤੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਮੁਲਾਕਾਤ ਹੋਈ ਅਤੇ ਦੋਹਾਂ ਨੇਤਾਵਾਂ ਵਿਚਾਲੇ ਕਸ਼ਮੀਰ ਤੇ ਹੋਰ ਮੁੱਦਿਆਂ ‘ਤੇ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਨੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਵੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਾਫ਼ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਸਾਰੇ ਮੁੱਦੇ ਦੋ-ਪੱਖੀ ਹਨ। ਟਰੰਪ ਨੇ ਵੀ ਉਨ੍ਹਾਂ ਦੀ ਗੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਪੂਰਾ ਭਰੋਸਾ ਹੈ। ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੋਵੇਂ ਲੋਕਤੰਤਰਿਕ ਕੀਮਤਾਂ ਨੂੰ ਲੈ ਕੇ ਚੱਲਣ ਵਾਲੇ ਦੇਸ਼ ਹਨ।ਇਸ ਦੇ ਚੱਲਦਿਆਂ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਅਤੇ ਪਾਕਿਸਤਾਨ ਮਿਲ ਕੇ ਸਮੱਸਿਆਵਾਂ ਨੂੰ ਸੁਲਝਾ ਲੈਣਗੇ।
ਉਧਰ ਦੂਜੇ ਪਾਸੇ ਇਮਰਾਨ ਖਾਨ ਨੇ ਮੋਦੀ ‘ਤੇ ਸਿਆਸੀ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਭਾਜਪਾ ਭਾਰਤ ਵਿਚ ਘੱਟ ਗਿਣਤੀਆਂ ‘ਤੇ ਜ਼ੁਲਮ ਕਰਦੀ ਹੈ। ਖਾਨ ਨੇ ਇਹ ਵੀ ਕਿਹਾ ਕਿ ਕਸ਼ਮੀਰ ਦਾ ਮਸਲਾ ਗੱਲਬਾਤ ਰਾਹੀਂ ਕਰ ਲਿਆ ਜਾਵੇਗਾ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …