ਪਾਰਟੀ ਸਫਾਂ ਤੋਂ ਉਪਰ ਉਠ ਕੇ ਆਗੂਆਂ ਨੇ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਲੰਘੇ ਕੱਲ੍ਹ ਸਰਕਾਰੀ ਸਨਮਾਨਾਂ ਨਾਲ ਨਵੀਂ ਦਿੱਲੀ ਵਿਚ ਸਸਕਾਰ ਕਰ ਦਿੱਤਾ ਗਿਆ। ਸਸਕਾਰ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਵਿੱਤ ਤੇ ਰੱਖਿਆ ਮੰਤਰੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਜੇਤਲੀ ਦਾ ਸ਼ਨਿੱਚਰਵਾਰ ਨੂੰ ਏਮਜ਼ ਵਿੱਚ ਦੇਹਾਂਤ ਹੋ ਗਿਆ ਸੀ। ਸਸਕਾਰ ਤੋਂ ਪਹਿਲਾਂ ਸੀਨੀਅਰ ਆਗੂਆਂ ਨੇ ਪਾਰਟੀ ਸਫ਼ਾਂ ਤੋਂ ਉਪਰ ਉੱਠ ਕੇ ਮਰਹੂਮ ਆਗੂ ਦੀ ਦੇਹ ‘ਤੇ ਫੁੱਲ-ਮਾਲਾਵਾਂ ਰੱਖ ਕੇ ਸ਼ਰਧਾਂਜਲੀ ਦਿੱਤੀ। ਧਿਆਨ ਰਹੇ ਕਿ ਜੇਤਲੀ ਦੇ ਪਰਿਵਾਰਕ ਰਿਸ਼ਤੇ ਅੰਮ੍ਰਿਤਸਰ ਨਾਲ ਜੁੜੇ ਹੋਏ ਸਨ ਅਤੇ ਜਦੋਂ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਜੇਤਲੀ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਤਾਂ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਨੇ ਵੱਡੇ ਫਰਕ ਨਾਲ ਹਰਾ ਦਿੱਤਾ ਸੀ, ਜੋ ਜੇਤਲੀ ਲਈ ਵੱਡਾ ਝਟਕਾ ਸੀ। ਪਰ ਪਾਰਟੀ ਨੇ ਫਿਰ ਵੀ ਹਰੇ ਹੋਏ ਆਗੂ ਨੂੰ ਦੇਸ਼ ਦਾ ਵਿੱਤ ਮੰਤਰੀ ਬਣਾ ਦਿੱਤਾ ਸੀ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …