ਨਵੇ ਸਿਰੇ ਤੋਂ ਅਰਜ਼ੀ ਦਾਖਲ ਕਰਨ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਰਜ਼ੀ ਖਾਰਜ ਕਰ ਦਿੱਤੀ। ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਚਿਦੰਬਰਮ ਨੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਨਾਮਨਜੂਰ ਕਰਨ ਦੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਅੱਜ ਇਸ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਮਾਮਲਾ ਸੁਪਰੀਮ ਕੋਰਟ ਵਿਚ ਆਉਣ ਤੋਂ ਬਾਅਦ ਚਿਦੰਬਰਮ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਇਸ ਕਰਕੇ ਪੁਰਾਣੀ ਅਰਜ਼ੀ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਚਿਦੰਬਰਮ ਨਵੇਂ ਸਿਰੇ ਤੋਂ ਜ਼ਮਾਨਤ ਅਰਜ਼ੀ ਦਾਖਲ ਕਰਨ। ਇਸੇ ਦੌਰਾਨਸੀ.ਬੀ.ਆਈ. ਕੋਰਟ ਨੇ ਪੀ ਚਿਦੰਬਰਮ ਦੀ ਸੀ.ਬੀ.ਆਈ ਹਿਰਾਸਤ 30 ਅਗਸਤ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਚਿਦੰਬਰਮ ਦੇ ਲਈ ਈ.ਡੀ ਮਾਮਲੇ ਵਿਚ ਗ੍ਰਿਫ਼ਤਾਰੀ ਤੋਂ ਰਾਹਤ ਜਾਰੀ ਰਹੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …