ਕਿਹਾ -ਪਾਣੀਆਂ ਦੇ ਮੁੱਦੇ ‘ਤੇ ਸਾਰੀਆਂ ਸਿਆਸੀਆਂ ਪਾਰਟੀਆਂ ਦੀ ਬੈਠਕ ਬੁਲਾਓ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਇਕ ਵਾਰ ਫਿਰ ਪਾਣੀਆਂ ਦਾ ਮੁੱਦਾ ਯਾਦ ਕਰਵਾਇਆ ਹੈ। ਮਾਨ ਨੇ ਕਿਹਾ ਕਿ ਜੇਕਰ ਕੈਪਟਨ ਪੰਜਾਬ ਅਤੇ ਪੰਜਾਬ ਦੇ ਪਾਣੀਆਂ ਲਈ ਸੰਜੀਦਾ ਹਨ ਤਾਂ ਉਹ ਸਾਰੀਆਂ ਸਿਆਸੀ ਪਾਰਟੀਆਂਦੀ ਸਾਂਝੀ ਬੈਠਕ ਬੁਲਾਉਣ। ਉਨ੍ਹਾਂ ਕਿਹਾ ਕਿ ਇਸ ਬੈਠਕ ਵਿਚ ਉਨ੍ਹਾਂ ਨੁਮਾਇੰਦਿਆਂ ਨੂੰ ਜ਼ਰੂਰ ਬੁਲਾਇਆ ਜਾਵੇ, ਜੋ ਇਸ ਵਿਸ਼ੇ ‘ਤੇ ਕੰਮ ਕਰਦੇ ਹਨ।
ਮਾਨ ਨੇ ਕੈਪਟਨ ਨੂੰ ਕਿਹਾ ਕਿ ਉਹ ਇਸ ਮਾਮਲੇ ‘ਤੇ ਜਿੰਨੀ ਗੰਭੀਰਤਾ ਦਿਖਾਉਣਗੇ ਤਾਂ ਆਮ ਆਦਮੀ ਪਾਰਟੀ ਤੇ ਸਮੁੱਚਾ ਪੰਜਾਬ ਗੰਭੀਰਤਾ ਤੇ ਦ੍ਰਿੜ੍ਹਤਾ ਨਾਲ ਪੰਜਾਬ ਦੇ ਪਾਣੀਆਂ’ਤੇ ਪਹਿਰਾ ਦੇਣਗੇ।ਭਗਵੰਤ ਮਾਨ ਨੇ ਮੁੱਖ ਮੰਤਰੀ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਉਹ ਨਾ ਤਾਂ ਆਪਣੀ ਪਾਰਟੀ ਦੇ ਆਗੂਆਂ ਨੂੰ ਮਿਲਦੇ ਹਨ ਅਤੇ ਨਾ ਦੂਜੀਆਂ ਪਾਰਟੀਆਂ ਦੇ ਆਗੂਆਂਨੂੰ ਸਮਾਂ ਦਿੰਦੇ ਹਨ। ਪਤਾ ਨਹੀਂ ਉਹ ਕਿਸ ਨੂੰ ਮਿਲਦੇ ਹਨ?
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …