ਪਾਕਿ ਨੇ ਕਿਹਾ – ਕਰਤਾਰਪੁਰ ਸਾਹਿਬ ਲਾਂਘੇ ਦੇ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਚੰਡੀਗੜ੍ਹ ‘ਚ ਕਿਹਾ ਸੀ ਕਿ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਗੁਆਂਢੀ ਮੁਲਕ ਪਾਕਿਸਤਾਨ ਨਾਲ ਜਿਹੋ-ਜਿਹੇ ਹਾਲਾਤ ਬਣੇ ਹਨ, ਉਸ ਤੋਂ ਬਾਅਦ ਸਰਕਾਰ ਨੂੰ ਕਰਤਾਰਪੁਰ ਲਾਂਘੇ ਦਾ ਕੰਮ ਬੰਦ ਕਰ ਦੇਣਾ ਚਾਹੀਦਾ ਹੈ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਸਵਾਮੀ ਦੇ ਇਸ ਬਿਆਨ ਦਾ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਵਿਰੋਧ ਕੀਤਾ ਅਤੇ ਕਿਹਾ ਕਿ ਸਵਾਮੀ ਨੂੰ ਇਸ ਬਿਆਨ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਇਸ ਦੇ ਚੱਲਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਕ ਸੀਨੀਅਰ ਸਹਾਇਕ ਨੇ ਕਿਹਾ ਹੈ ਕਿ ਭਾਰਤ ਨਾਲ ਰਿਸ਼ਤਿਆਂ ਵਿਚ ਤਣਾਅ ਦੇ ਬਾਵਜੂਦ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਯੋਜਨਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਫ਼ਿਰਦੌਸ ਆਸ਼ਿਕ ਅਵਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਲਈ ਉਨ੍ਹਾਂ ਦੇ ਵਤਨ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …