-10.7 C
Toronto
Tuesday, January 20, 2026
spot_img
Homeਪੰਜਾਬਕੇਂਦਰ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ਵਿਚ ਪੰਜਾਬ ਨੂੰ ਕੀਤਾ ਸ਼ਾਮਲ

ਕੇਂਦਰ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ਵਿਚ ਪੰਜਾਬ ਨੂੰ ਕੀਤਾ ਸ਼ਾਮਲ

ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ਵਿਚ ਕੇਂਦਰ ਵੱਲੋਂ ਸ਼ਾਮਲ ਕਰ ਲਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਾਖੜਾ ਤੋਂ ਛੱਡੇ ਪਾਣੀ ਨਾਲ ਆਏ ਹੜ੍ਹਾਂ ਕਾਰਨ ਕਈ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੰਜਾਬ ਦੇ ਨਾਲ-ਨਾਲ ਭਾਰਤ ਦੇ ਹੋਰਨਾਂ ਸੂਬਿਆਂਵਿਚ ਕੁਦਰਤੀ ਆਫਤਾਂ ਕਾਰਨ ਆਏ ਹੜ੍ਹਾਂ ਨਾਲ ਕਾਫੀ ਨੁਕਸਾਨ ਹੋ ਚੁੱਕਾ ਹੈ, ਜਿਸਦੇ ਚਲਦਿਆਂ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਲੰਘੀ 19 ਅਗਸਤ ਨੂੰ ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਸੂਬਿਆਂਵਿਚ ਪੰਜਾਬ ਦਾ ਨਾਮ ਸ਼ਾਮਲ ਹੀ ਨਹੀਂ ਕੀਤਾ ਗਿਆ ਸੀ।ઠ
ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਨੂੰਵੀ ਉਕਤ ਸੂਚੀ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ ਜਿਸ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਨੇ ਟਵੀਟ ਕਰਦਿਆਂ ਲਿਖਿਆ ਕਿ ਗ੍ਰਹਿ ਮੰਤਰੀ ਦੁਆਰਾ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ਵਿਚ ਸ਼ਾਮਲ ਕਰਨ ਦੀ ਉਨ੍ਹਾਂ ਦੀ ਮੰਗ ਨੂੰਸਵੀਕਾਰ ਕਰ ਲਿਆ ਗਿਆ ਹੈ।

RELATED ARTICLES
POPULAR POSTS