17 C
Toronto
Wednesday, September 17, 2025
spot_img
Homeਭਾਰਤਸੁਪਰੀਮ ਕੋਰਟ 'ਚ ਪਹੁੰਚਿਆ ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ

ਸੁਪਰੀਮ ਕੋਰਟ ‘ਚ ਪਹੁੰਚਿਆ ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ

ਸੁਖਬੀਰ ਬਾਦਲ ਨੇ ਦੱਸਿਆ – ਗ੍ਰਹਿ ਮੰਤਰੀ ਨੇ ਪਹਿਲਾਂ ਵਾਲੀ ਥਾਂ ਮੰਦਰ ਉਸਾਰਨ ਦਾ ਦਿੱਤਾ ਭਰੋਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਵਿਚ ਢਾਹੇ ਗਏ ਰਵਿਦਾਸ ਮੰਦਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਸਬੰਧੀ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਅਸ਼ੋਕ ਤੰਵਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਰਵਿਦਾਸ ਮੰਦਰ ਦੀ ਉਸਾਰੀ ਪਹਿਲਾਂ ਵਾਲੀ ਥਾਂ ‘ਤੇ ਕਰਨ ਲਈ ਵਿਚਾਰ ਕੀਤਾ ਜਾਵੇਗਾ। ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਜਾਣੂ ਕਰਵਾਇਆ ਕਿ ਇਸ ਮੰਦਰ ਨੂੰ ਢਾਹੁਣ ਨਾਲ ਸਬੰਧਤ ਭਾਈਚਾਰੇ ਦੀਆਂ ਭਾਵਨਾਵਾਂ ਉੱਤੇ ਡੂੰਘੀ ਸੱਟ ਵੱਜੀ ਹੈ। ਦੁਨੀਆਂ ਭਰ ਵਿਚ ਬੈਠੇ ਭਾਈਚਾਰੇ ਦੇ ਮੈਬਰਾਂ ਵੱਲੋਂ ਇਸ ਭੁੱਲ ਨੂੰ ਸੁਧਾਰਨ ਲਈ ਕਿਹਾ ਜਾ ਰਿਹਾ ਹੈ। ਗ੍ਰਹਿ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ ਮੁੱਦੇ ਉੱਤੇ ਗੌਰ ਕਰਨਗੇ ਅਤੇ ਕੇਂਦਰ ਵੱਲੋਂ ਰਵੀਦਾਸੀਆ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS