ਖ਼ਾਰਜ ਕੀਤੀ ਪੈਰੋਲ ‘ਤੇ ਰਿਹਾਅ ਕਰਨ ਦੀ ਅਰਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਮੰਗ ਕਰਨ ਵਾਲੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਇਹ ਅਰਜ਼ੀ ਰਾਮ ਰਹੀਮ ਦੀ ਪਤਨੀ ਵਲੋਂ ਦਾਇਰ ਕੀਤੀ ਗਈ ਸੀ। ਧਿਆਨ ਰਹੇ ਕਿ ਰਾਮ ਰਹੀਮ ਨੂੰ ਜੇਲ੍ਹ ਦੀ ਹਵਾ ਖਾ ਰਹੇ ਨੂੰ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ। 25 ਅਗਸਤ 2017 ਨੂੰ ਰਾਮ ਰਹੀਮ ਨੂੰ ਪੰਚਕੂਲਾ ਦੀ ਸੀਬੀਆਈ ਨੇ ਦੋਸ਼ੀ ਕਰਾਰ ਦਿੱਤਾ ਸੀ ਅਤੇ 28 ਅਗਸਤ 2017 ਨੂੰ ਸਜ਼ਾ ਸੁਣਾ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਡੇਰਾ ਮੁਖੀ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਲਾਈ ਸੀ, ਪਰ ਜਸਟਿਸ ਸੁਰਿੰਦਰ ਗੁਪਤਾ ਨੇ ਉਸ ਦੀ ਜ਼ਮਾਨਤ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …