ਰੰਧਾਵਾ ਨੇ ਕਿਹਾ – ਲਾਂਘੇ ਖਿਲਾਫ ਬੋਲਣ ਵਾਲੇ ਭਾਜਪਾ ਆਗੂ ਸੁਬਰਾਮਨੀਅਮ ‘ਤੇ ਦਰਜ ਹੋਵੇ ਦੇਸ਼ ਧ੍ਰੋਹ ਦਾ ਪਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਲਾਂਘੇ ਸਬੰਧੀ ਅੱਜ ਪੰਜਾਬ ਦੇ ਮੰਤਰੀਆਂ ਦੀ ਚੰਡੀਗੜ੍ਹ ਵਿਚ ਬੈਠਕ ਹੋਈ। ਇਸ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਵਿੱਚ 11 ਹਜ਼ਾਰ ਸ਼ਰਧਾਲੂ ਲੈ ਕੇ ਜਾਣ ਦੀ ਗੁਜ਼ਾਰਿਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹਿਲੇ ਜਥੇ ਦੇ ਨਾਲ ਕਰਤਾਰਪੁਰ ਸਾਹਿਬ ਜਾਣਗੇ। ਰੰਧਾਵਾ ਨੇ ਦਾਅਵਾ ਕੀਤਾ ਕਿ ਭਾਰਤ ਵਾਲੇ ਪਾਸੇ ਪਾਕਿਸਤਾਨ ਨਾਲੋਂ ਵਧੇਰੇ ਤੇਜ਼ੀ ਨਾਲ ਲਾਂਘੇ ਦਾ ਕੰਮ ਚੱਲ ਰਿਹਾ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਖ਼ਿਲਾਫ਼ ਬਿਆਨ ਦੇਣ ਵਾਲੇ ਭਾਜਪਾ ਆਗੂ ਸੁਬਰਮਨੀਅਮ ਸਵਾਮੀ ‘ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨਾ ਚਾਹੀਦਾ ਹੈ ਅਤੇ ਭਾਜਪਾ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਆਗੂ ਨੂੰ ਬਾਹਰ ਦਾ ਰਸਤਾ ਦਿਖਾਏ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …