ਕੈਪਟਨ ਅਮਰਿੰਦਰ ਵਲੋਂ ਡੂੰਘੇ ਦਾ ਪ੍ਰਗਟਾਵਾ
ਮੁਕੇਰੀਆਂ/ਬਿਊਰੋ ਨਿਊਜ਼
ਮੁਕੇਰੀਆਂ ਹਲਕੇ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਅੱਜ ਦਿਹਾਂਤ ਹੋ ਗਿਆ। ਰਜਨੀਸ਼ ਕੁਮਾਰ ਬੱਬੀ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਸੀ। ਉਹ ਮਰਹੂਮ ਡਾ. ਕੇਵਲ ਕਿਸ਼ਨ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਦੇ ਸਪੁੱਤਰ ਸਨ। ਰਜਨੀਸ਼ ਬੱਬੀ ਲਗਾਤਾਰ ਦੋ ਵਾਰ ਮੁਕੇਰੀਆਂ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਜਨੀਸ਼ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਰਜਨੀਸ਼ ਦੇ ਪਰਿਵਾਰ ਨਾਲ ਖੜ੍ਹੇ ਹਨ। ਰਜਨੀਸ਼ ਦੇ ਦਿਹਾਂਤ ‘ਤੇ ਪੰਜਾਬ ਦੀ ਸਮੁੱਚੀ ਕੈਬਨਿਟ, ਵਿਧਾਇਕ, ਅਕਾਲੀ ਦਲ -ਭਾਜਪਾ ਅਤੇ ‘ਆਪ’ ਦੇ ਆਗੂਆਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।
Check Also
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਚੌਥੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਸੁਖਬੀਰ ਸਿੰਘ ਬਾਦਲ ਅੰਮਿ੍ਰਤਸਰ/ਬਿਊਰੋ ਨਿਊਜ਼ : …