ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ‘ਚ ਪੈਂਦੇ ਕੈਲੀਫੋਰਨੀਆ ਨੇੜਲੇ ਸ਼ਹਿਰ ਟਰੇਸੀ ਵਿਚ ਭਾਰਤੀ ਮੂਲ ਦੇ 64 ਸਾਲਾ ਸਿੱਖ ਪਰਮਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਸਥਾਨਕ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਜਦੋਂ ਸ਼ਾਮ ਦੀ ਸੈਰ ਕਰ ਰਹੇ ਸਨ ਤਾਂ ਅਣਪਛਾਤੇ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਸਥਾਨਕ ਲੋਕਾਂ ਦਾ ਮੰਨਣਾ ਹੈ ਕਿ ਪਰਮਜੀਤ ਸਿੰਘ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਹਾਲੇ ਤਕ ਕਿਸੇ ਵੀ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ।ਮ੍ਰਿਤਕ ਦੇ ਜਵਾਈ ਹਰਨੇਕ ਸਿੰਘ ਕੰਗ ਨੇ ਕਿਹਾ ਕਿ ਉਹ ਤਿੰਨ ਸਾਲ ਪਹਿਲਾਂ ਹੀ ਭਾਰਤ ਤੋਂ ਆਏ ਸਨ ਅਤੇ ਸਿੱਖ ਭਾਈਚਾਰੇ ਦੇ ਇੱਕ ਸਰਗਰਮ ਮੈਂਬਰ ਸਨ। ਸਥਾਨਕ ਸਿੱਖ ਭਾਈਚਾਰੇ ਵੱਲੋਂ ਹੱਤਿਆਰੇ ਦੀ ਪਹਿਚਾਣ ਕਰਨ ਵਾਲੇ ਲਈ ਇਕ ਹਜ਼ਾਰ ਡਾਲਰ ਦੀ ਇਨਾਮ ਰਾਸ਼ੀ ਰੱਖੀ ਗਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …