ਵਿੱਤੀ ਘਾਟਾ 34 ਖਰਬ ਰੁਪਏ ਤੋਂ ਵੀ ਹੋਇਆ ਜ਼ਿਆਦਾ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਇਮਰਾਨ ਖਾਨ ਸਰਕਾਰ ਦਾ ਇਕ ਸਾਲ ਪੂਰਾ ਹੋ ਚੁੱਕਾ ਹੈ। ਪਾਕਿ ਵਿੱਤ ਮੰਤਰਾਲੇ ਨੇ ਅੱਜ ਦੱਸਿਆ ਕਿ 30 ਜੂਨ ਤੱਕ ਦੇਸ਼ ਦਾ ਵਿੱਤੀ ਘਾਟਾ 34 ਖਰਬ 44 ਅਰਬ ਰੁਪਏਤੱਕ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ 39 ਸਾਲ ਵਿਚ ਅਰਥ ਵਿਵਥਸਾ ਦਾ ਇਹ ਸਭ ਤੋਂ ਮਾੜਾ ਦੌਰ ਹੈ। ਧਿਆਨ ਰਹੇ ਕਿ ਇਮਰਾਨ ਸਰਕਾਰ ਅਰਥ ਵਿਵਸਥਾ ਦੀ ਸਥਿਤੀ ਸੁਧਾਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ। ਸਰਕਾਰ ਨੇ ਦੇਸ਼ ਦੀ ਆਮਦਨ ਵਧਾਉਣ ਲਈ ਪਿਛਲੇ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 5 ਰੁਪਏ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਵਿਚ ਪੈਟਰੋਲ ਦੀ ਕੀਮਤ 117 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 132 ਰੁਪਏ ਪ੍ਰਤੀ ਲੀਟਰ ਹੋ ਗਈ ਸੀ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …