ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਗੁਲਜ਼ਾਰ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਸ਼ਹਿਰ ਦੇ ਸੈਕਟਰ 19 ਦੇ ਥਾਣੇ ਵਿਚ ਤਾਇਨਾਤ ਇੱਕ ਸਬ ਇੰਸਪੈਕਟਰ ਗੁਲਜ਼ਾਰ ਸਿੰਘ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਲਜਾਰ ਸਿੰਘ ਨੇ ਅੱਜ ਦੁਪਹਿਰੇ ਥਾਣੇ ਦੀ ਇਮਾਰਤ ਤੋਂ ਛਾਲ ਮਾਰ ਦਿੱਤੀ। ਉਸ ਦੇ ਹੇਠਾਂ ਡਿੱਗਦਿਆਂ ਹੀ ਆਲੇ-ਦੁਆਲੇ ਮੌਜੂਦ ਪੁਲਿਸ ਕਰਮਚਾਰੀ ਤੁਰੰਤ ਉਸ ਨੂੰ ਪੀ. ਜੀ. ਆਈ. ਲੈ ਕੇ ਗਏ ਪਰ ਗੁਲਜਾਰ ਸਿੰਘ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੁਲਜ਼ਾਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਏ.ਐਸ.ਆਈ. ਨੇ ਅਜਿਹਾ ਕਦਮ ਕਿਉਂ ਚੁੱਕਿਆ। ਧਿਆਨ ਰਹੇ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਵਿਚ ਵੀ ਪੁਲਿਸ ਮੁਲਾਜ਼ਮਾਂ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਸਾਹਮਣੇ ਸਨ, ਜੋ ਚਰਚਾ ਦਾ ਵਿਸ਼ਾ ਬਣਦੇ ਜਾ ਰਹੇ ਹਨ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …