ਅਜੇ ਵੀ ਕਈ ਪਿੰਡਾਂ ‘ਚ ਛੇ-ਛੇ ਫੁੱਟ ਪਾਣੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਸਾਢੇ ਚਾਰ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਲੰਧਰ, ਕਪੂਰਥਲਾ ਤੇ ਰੂਪਨਗਰ ਜ਼ਿਲ੍ਹਿਆਂ ਲਈ ਇੱਕ-ਇੱਕ ਕਰੋੜ ਰੁਪਏ ਅਤੇ ਲੁਧਿਆਣਾ, ਮੋਗਾ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਲਈ 50-50 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਕਾਂਗੜ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਲਈ ਦੋ ਕਰੋੜ ਦੀ ਰਾਸ਼ੀ ਇਨ੍ਹਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਜਲੰਧਰ ਜ਼ਿਲ੍ਹੇ ਦੇ ਕਈ ਪਿੰਡ ਅਜੇਵੀ ਛੇ-ਛੇ ਫੁੱਟ ਪਾਣੀ ਵਿਚ ਡੁੱਬੇ ਹੋਏ ਹਨ ਅਤੇ ਲੋਕਾਂ ਨੂੰ ਆਸ ਦੀ ਕੋਈ ਕਿਰਨ ਨਜ਼ਰ ਨਹੀਂ ਆ ਰਹੀ। ਸਤਲੁਜ ਦਰਿਆ ਵਿਚ ਛੱਡੇ ਗਏ ਪਾਣੀ ਕਾਰਨ ਆਏ ਹੜ੍ਹਾਂ ਨੂੰਡੇਢ ਹਫਤਾ ਹੋਣ ਵਾਲਾ ਹੈ, ਪਰਇਨ੍ਹਾਂਲੋਕਾਂਦੀਆਂਸਮੱਸਿਆਵਾਂਘੱਟਨਹੀਂਹੋਈਆਂਤੇਨਾਹੀਭਵਿੱਖਵਿਚਛੇਤੀਹੱਲਹੋਣਦੀਉਮੀਦਨਜ਼ਰਆਰਹੀਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …