Breaking News
Home / ਪੰਜਾਬ / ਹੜ੍ਹਾਂ ਕਾਰਨ ਪੰਜਾਬ ‘ਚ ਹੋਇਆ 1700 ਕਰੋੜ ਰੁਪਏ ਦਾ ਨੁਕਸਾਨ

ਹੜ੍ਹਾਂ ਕਾਰਨ ਪੰਜਾਬ ‘ਚ ਹੋਇਆ 1700 ਕਰੋੜ ਰੁਪਏ ਦਾ ਨੁਕਸਾਨ

ਕੈਪਟਨ ਅਮਰਿੰਦਰ ਨੇ ਨੁਕਸਾਨ ਦੇ ਵੇਰਵੇ ਕੀਤੇ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਸਰਕਾਰੀ ਅੰਕੜਿਆਂ ਮੁਤਾਬਕ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਵੀ ਜਾਰੀ ਕੀਤੇ ਹਨ, ਜਿਸ ਵਿਚ ਦੱਸਿਆ ਗਿਆ ਕਿ ਪੰਜਾਬ ਵਿਚ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਅੱਠ ਵਿਅਕਤੀਆਂ ਦੀ ਮੌਤ ਹੋਈ ਹੈ ਤੇ ਪੌਣੇ ਦੋ ਲੱਖ ਏਕੜ ਰਕਬੇ ‘ਤੇ ਖੜ੍ਹੀਆਂ ਫਸਲਾਂ ਬਰਬਾਦ ਹੋਈਆਂ ਹਨ।
ਕੈਪਟਨ ਨੇ ਆਪਣੇ ਟਵਿੱਟਰ ਖਾਤੇ ‘ਤੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੰਜਾਬ ਦੇ 554 ਪਿੰਡਾਂ ਵਿਚ ਰਹਿੰਦੇ 13 ਹਜ਼ਾਰ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ। ਕੈਪਟਨ ਨੇ ਇਹ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰ ਵਿਅਕਤੀਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਕੈਪਟਨਦੀਰਿਪੋਰਟਮੁਤਾਬਕਪਿੰਡਾਂਵਿੱਚ1457ਘਰਪੂਰੀਤਰ੍ਹਾਂਨੁਕਸਾਨੇਗਏਹਨਤੇ4 ਹਜ਼ਾਰ ਤੋਂ ਜ਼ਿਆਦਾਪਸ਼ੂਆਂਦੀ ਵੀਮੌਤਹੋਈ ਹੈ। ਧਿਆਨ ਰਹੇ ਕਿ ਹੜ੍ਹਾਂ ਕਾਰਨ ਸਭ ਤੋਂ ਜ਼ਿਆਦਾ ਨੁਕਸਾਨ ਰੂਪਨਗਰ, ਨਵਾਂਸ਼ਹਿਰ, ਜਲੰਧਰ, ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਹੋਇਆ ਹੈ।

Check Also

ਪੰਜਾਬ ’ਚ ਸੂਬਾ ਸਰਕਾਰ ਖਿਲਾਫ ਵੱਖ-ਵੱਖ ਥਾਈਂ ਪ੍ਰਦਰਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਗਏ ਚੰਡੀਗੜ੍ਹ/ਬਿਊਰੋ ਨਿਊਜ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ …