Breaking News
Home / ਹਫ਼ਤਾਵਾਰੀ ਫੇਰੀ / ਥਾਈਲੈਂਡ ਦੇ ਹੋਟਲ ‘ਚ ਪੰਜਾਬੀ ਮੂਲ ਦੇ ਬ੍ਰਿਟਿਸ਼ ਨਾਗਰਿਕ ਦੀ ਹੱਤਿਆ

ਥਾਈਲੈਂਡ ਦੇ ਹੋਟਲ ‘ਚ ਪੰਜਾਬੀ ਮੂਲ ਦੇ ਬ੍ਰਿਟਿਸ਼ ਨਾਗਰਿਕ ਦੀ ਹੱਤਿਆ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਥਾਈਲੈਂਡ ਦੇ ਪ੍ਰਸਿੱਧ ਸੈਰ ਸਪਾਟਾ ਟਾਪੂ ਫੂਕਟ ਦੇ ਇਕ ਹੋਟਲ ਵਿਚ ਨਾਰਵੇ ਦੇ ਇਕ ਵਿਅਕਤੀ ਵੱਲੋਂ ਬ੍ਰਿਟਿਸ਼ ਨਾਗਰਿਕ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦਾ ਬ੍ਰਿਟਿਸ਼ ਨਾਗਰਿਕ ਅੰਮ੍ਰਿਤਪਾਲ ਸਿੰਘ ਬਜਾਜ (34) ਛੁੱਟੀਆਂ ਮਨਾਉਣ ਲਈ ਆਪਣੀ ਪਤਨੀ ਤੇ ਇਕ ਬੱਚੇ ਨਾਲ ਹੋਟਲ ਵਿਚ ਠਹਿਰਿਆ ਹੋਇਆ ਸੀ। ਉਸ ਦੇ ਨਾਲ ਵਾਲੇ ਕਮਰੇ ਵਿਚ ਠਹਿਰੇ ਨਾਰਵੇ ਵਾਸੀ ਰੋਜਰ ਬੁਲਮੈਨ (54) ਨਾਲ ਝਗੜਾ ਹੋ ਗਿਆ। ਬੁਲਮੈਨ ਮਾਰਸ਼ਲ ਆਰਟ ਮਾਹਿਰ ਸੀ। ਪੁਲਿਸ ਅਨੁਸਾਰ ਬਜਾਜ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਬੁਲਮੈਨ ਬਹੁਤ ਰੌਲਾ ਪਾ ਰਿਹਾ ਹੈ। ਜਦੋਂ ਪੁਲਿਸ ਮੌਕੇ ‘ਤੇ ਪੁੱਜੀ ਤਾਂ ਬਜਾਜ ਜ਼ਮੀਨ ਉਪਰ ਡਿੱਗਾ ਪਿਆ ਸੀ। ਉਸ ਦੇ ਨੱਕ ਤੇ ਮੂੰਹ ਵਿਚੋਂ ਖੂਨ ਆ ਰਿਹਾ ਸੀ। ਅੰਮ੍ਰਿਤਪਾਲ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਬੁਲਮੈਨ ਨੂੰ ਗ੍ਰਿਫ਼ਤਾਰ ਕਰਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਉਸ ਨੂੰ ਜ਼ਮਾਨਤ ਉਪਰ ਰਿਹਾਅ ਕਰ ਦਿੱਤਾ ਗਿਆ। ਉਸ ਵਿਰੁੱਧ ਹੱਤਿਆ ਸਮੇਤ ਵੱਖ-ਵੱਖ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜੇਕਰ ਉਸ ਖਿਲਾਫ਼ ਦੋਸ਼ ਸਾਬਤ ਹੁੰਦੇ ਹਨ ਤਾਂ ਉਸ 20 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …